ਸੁਜਾਨਪੁਰ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੁੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਪਿ੍ਰੰਸੀਪਲ ਸ੍ਰੀਮਤੀ ਭੁਪਿੰਦਰ ਕੌਰ ਦੀ ਦੇਖ-ਰੇਖ ਅਧੀਨ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਵੋਟ ਦੇ ਅਧਿਕਾਰ ਸਬੰਧੀ ਸੁਹੰ ਚੁੱਕਾਈ ਗਈ।ਵਿਦਿਆਰਥੀਆਂ ਨੂੰ ਦਸਿਆ ਗਿਆ ਕਿ ਭਾਰਤੀ ਸੰਵਿਧਾਨ ਦੀ ਧਾਰਾ 326 ਅਧੀਨ ਦੇਸ਼ ਦੇ ਹਰੇਕ 18 ਸਾਲ ਤੋਂ ਉਪਰ ਦੀ ਉਮਰ ਦੇ ਨਾਗਰਿਕ ਨੂੰ ਵੋਟ ਦਾ ਅਧਿਕਾਰ ਦਿੱਤਾ ਗਿਆ ਤਾਂ ਜੋ ਉਹ ਆਪਣੇ ਇਸ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਦਾ ਹਿੱਸਾ ਬਣ ਕੇ ਆਪਣੇ ਮਨ ਪਸੰਦ ਦੀ ਸਰਕਾਰ ਚੁਣ ਸਕਦੇ ਹਨ।
ਇਸ ਮੌਕੇ ਤੇ ਕਾਲਜ ਦੀ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਵੋਟਰ ਦਿਵਸ ਦਾ ਮਕਸਦ ਵੋਟਰਾਂ ਨੂੰ ਉਨ੍ਹਾਂ ਦੀ ਵੋਟ ਦੀ ਮਹੱਤਤਾ ਅਤੇ ਵੋਟ ਦੇ ਲੋਕਤੰਤਰ ਵਿਚ ਰੋਲ ਸਬੰਧੀ ਜਾਗਰੂਕ ਕਰਨਾ ਹੈ।ਇਸ ਲਈ ਬਿਨਾ ਕਿਸੇ ਭੇਦਭਾਵ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇ।ਇਸ ਮੌਕੇ ਤੇ ਅਸਿਸਟੈਂਟ ਪ੍ਰੋਫੈਸਰ ਸੁਖਜਿੰਦਰ ਕੌਰ ਡਾ. ਅਰਜਨ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਹਾਜਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …