ਜੰਡਿਆਲਾ ਗੁਰੂ, 26 ਜਨਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਗਣਤੰਤਰਤਾ ਦਿਵਸ ਉਤਸ਼ਾਹ ਨਾਲ
ਮਨਾਇਆ ਗਿਆ।ਦੇਸ਼ ਦਾ ਤਿਰੰਗਾ ਝੰਡਾ ਲਹਿਰਉਣ ਦੀ ਰਸਮ ਸੇਂਟ ਸੋਲਜ਼ਰ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਨਿਭਾਈ।ਬੱਚਿਆਂ ਨੇ ਬੈਂਡ `ਤੇ ਰਾਸ਼ਟਰੀ ਗਾਣ ਦੀ ਧੁੰਨ ਵਜ਼ਾਈ।ਕਿੰਡਰਗਾਰਟਨ ਦੇ ਛੋਟੇ-ਛੋਟੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤਾਂ `ਤੇ ਡਾਂਸ ਪੇਸ਼ ਕੀਤਾ।ਸਾਰੇ ਬੱਚਿਆਂ ਨੇ ਕੇਸਰੀ, ਚਿੱਟੇ ਅਤੇ ਹਰੇ ਰੰਗ ਦੇ ਤਿਰੰਗੇ ਝੰਡੇ ਦੇ ਰੰਗ ਦੇ ਕਪੜੇ ਪਾਏ ਹੋਏ ਸਨ ਅਤੇ ਉਹ ਬਹੁਤ ਸੰੁਦਰ ਲੱਗ ਰਹੇ ਸਨ।ਇਸ ਤੋਂ ਬਾਅਦ ਬੱਚਿਆਂ ਨੇ `ਐ ਵਤਨ ਐ ਵਤਨ` ਗੀਤ ਗਾ ਕੇ ਦੇਸ਼ ਭਗਤੀ ਦੀ ਭਾਵਨਾ ਨੂੰ ਦਰਸਾਇਆ।ਮੈਨੇਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਬੱਚਿਆਂ ਨੂੰ 26 ਜਨਵਰੀ ਦੀ ਅਹਿਮੀਅਤ ਬਾਰੇ ਜਾਣੂ ਕਰਵਾਇਆ ਅਤੇ ਦੇਸ਼ ਦੇ ਸੰਵਿਧਾਨ ਵਿਸਥਾਰ ਸਹਿਤ ਦੱਸਿਆ।ਸਕੂਲ ਪਿ੍ਰੰਸੀਪਲ ਸ਼੍ਰੀਮਤੀ ਅਮਰਪ੍ਰੀਤ ਕੌਰ ਨੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਨਹੀਂ ਭੁਲਣਾ ਚਾਹੀਦਾ, ਜਿੰਨ੍ਹਾਂ ਕਰਕੇ ਅਸੀਂ ਅਜ਼ਾਦ ਭਾਰਤ ਵਿੱਚ ਰਹਿ ਰਹੇ ਹਾਂ।
ਇਸ ਮੌਕੇ ਵਾਈਸ ਪਿ੍ਰੰਸੀਪਲ ਗੁਰਪ੍ਰੀਤ ਕੌਰ, ਕੋਆਰਡੀਨੇਟਰ ਨਰਿੰਦਰਪਾਲ ਕੌਰ, ਸ਼ਿਲਪਾ ਸ਼ਰਮਾ, ਜਸਬੀਰ ਸਿੰਘ, ਸੁਖਚੈਨ ਸਿੰਘ, ਸਤਨਾਮ ਸਿੰਘ, ਹਰਭਿੰਦਰ ਕੌਰ, ਅਜੇ ਕੁਮਾਰ, ਮਨਦੀਪ ਕੌਰ ਆਦਿ ਹਾਜ਼ਿਰ ਸਨ ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media