ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ
ਮਲਿਕਪੁਰ ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ 9ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਕੁਲਵੰਤ ਸਿੰਘ ਆਈ.ਏ.ਐਸ ਨੇ ਕੀਤੀ ਅਤੇ ਜਿਲ੍ਹਾ ਪੱਧਰੀ ਸਮਾਗਮ ਵਿੱਚ ਹਾਜ਼ਰ ਅਧਿਕਾਰੀਆਂ ਅਤੇ ਨਵੇਂ ਵੋਟਰਾਂ ਨੂੰ ਵੋਟ ਦਾ ਪ੍ਰਣ ਕਰਵਾਇਆ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ, ਐਸ.ਪੀ ਆਪਰੇਸ਼ਨ ਪਠਾਨਕੋਟ ਹੇਮ ਪੁਸ਼ਪ ਸਰਮਾ, ਐਸ.ਡੀ.ਐਮ ਪਠਾਨਕੋਟ ਡਾ. ਅਮਿਤ ਮਹਾਜਨ, ਸਹਾਇਕ ਕਮਿਸ਼ਨਰ ਜਨਰਲ ਪਿਰਥੀ ਸਿੰਘ, ਤਹਿਸੀਲਦਾਰ ਚੋਣਾਂ ਸਰਬਜੀਤ ਸਿੰਘ, ਜਿਲ੍ਹਾ ਸਿੱਖਿਆ ਅਧਿਕਾਰੀ ਰਵਿੰਦਰ ਕੁਮਾਰ, ਨਾਇਬ ਤਹਿਸੀਲਦਾਰ ਲਛਮਣ ਸਿੰਘ, ਸਹਾਇਕ ਲੋਕ ਸੰਪਰਕ ਅਫਸਰ ਰਾਮ ਲੁਭਾਇਆ, ਜਿਲ੍ਹਾ ਭਲਾਈ ਅਫਸਰ ਨਰਿੰਦਰ ਕੁਮਾਰ, ਸੁਖਵਿੰਦਰ ਸਿੰਘ ਘੁਮਣ, ਡਾ. ਭੁਪਿੰਦਰ ਮਹਿਰਾ ਐਸ.ਐਮ.ਓ. ਪਠਾਨਕੋਟ, ਡਾ. ਤਰਸੇਮ ਸਿੰਘ ਡੀ.ਐਚ.ਓ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ ਪਰਮਪਾਲ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ। 
ਕੁਲਵੰਤ ਸਿੰਘ ਆਈ.ਏ.ਐਸ ਨੇ ਵੋਟਰ ਪ੍ਰਣ ਦਿਵਾਉਣ ਉਪਰੰਤ ਸੰਬੋਧਨ ਕਰਦਿਆਂ ਸਮੁੱਚੇ ਵੋਟਰਾਂ ਅਤੇ ਨਵੇਂ ਰਜਿਸਟਰਡ ਵੋਟਰਾਂ ਨੂੰ ਵਧਾਈ ਦਿੱਤੀ ਅਤੇ ਵੋਟਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਡਾ. ਅਮਿਤ ਮਹਾਜਨ ਨੇ ਨਵੇਂ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਵੋਟ ਦੀ ਮਹੱਤਤਾ ਤੇ ਵੀ ਰੋਸਨੀ ਪਾਈ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਰਿਟਰਟਿੰਗ ਅਫਸਰ ਵਿਧਾਨ ਸਭਾ ਹਲਕਾ 002-ਭੋਆ ਬਲਰਾਜ ਸਿੰਘ ਨੂੰ ਜਿਲ੍ਹੇ ਵਿੱਚੋਂ ਬੈਸਟ ਰਜਿਸਟ੍ਰੇਸ਼ਨ ਅਫਸ਼ਰ ਵਜੋਂ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਲੈਕਚਰਾਰ ਮਨੋਜ ਕੁਮਾਰ ਨੂੰ ਜਿਲ੍ਹੇ ਵਿੱਚੋਂ ਨੋਡਲ ਅਫਸ਼ਰ ਗਾਈਡੈਂਸ ਅਫਸਰ ਅਤੇ ਪਰਮਜੀਤ ਸਿੰਘ ਵਧੀਆ ਬੀ.ਐਲ.ਓ ਵਜੋਂ ਸਨਮਾਨੇ ਗਏ।ਉਨ੍ਹਾਂ ਨੇ ਵੋਟਰ ਦਿਵਸ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ-ਕਾਲਜਾਂ ਵਿੱਚ ਕਰਵਾਏ ਭਾਸ਼ਣ, ਸਿਰਲੇਖ ਅਤੇ ਡਰਾਇੰਗ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਅਤੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧੀਆ ਕਾਰਗੁਜਾਰੀ ਦੇ ਲਈ ਨੂੰ ਵੀ ਸਨਮਾਨਿਆ।
ਐਵਲਨ ਗਰਲਜ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਨੁੱਕੜ ਨਾਟਕ ਅਤੇ ਸਵਾਗਤੀ ਗੀਤ ਪੇਸ ਕੀਤਾ ਗਿਆ, ਪਠਾਨਕੋਟ ਦੇ ਹਾਸਰਸ ਕਲਾਕਾਰ ਰਜਿੰਦਰ ਟਾਰਜਨ ਅਤੇ ਕਮਲ ਭੱਟੀ ਨੇ ਬਹੁਤ ਵਧੀਆ ਪੇਸਕਾਰੀ ਦਿੱਤੀ।ਇਸ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਅਤੇ ਵਿਦਿਆਰਥੀ ਮਨਪ੍ਰੀਤ, ਸਵੀਂ ਸਰਮਾ, ਨੀਲਮ, ਪਲਵੀ ਮਿਨਹਾਸ, ਰਿਆ, ਪ੍ਰਿਯਾ ਅਤੇ ਸਚਿਨ ਨੇ ਵੋਟਰ ਦਿਵਸ `ਤੇ ਆਪਣੇ ਵਿਚਾਰ ਪੇਸ਼ ਕੀਤੇ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media