Thursday, August 6, 2026

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਸਟੇਟ ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ

PPN2601201902ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਾਬ ਸਟੇਟ ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਤਜਿੰਦਰ ਸਿੰਘ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਉਨਾਂ ਨੂੰ ਸੂਚਨਾ ਕੇਂਦਰ ਵਿਖੇ ਕਮੇਟੀ ਦੇ ਸਾਬਕਾ ਸਕੱਤਰ ਦਿਲਜੀਤ ਸਿੰਘ ਬੇਦੀ, ਸੂਚਨਾ ਅਧਿਕਾਰੀ ਹਰਿੰਦਰ ਸਿੰਘ ਰੋਮੀ ਤੇ ਅੰਮ੍ਰਿਤਪਾਲ ਸਿੰਘ ਨੇ ਸਨਮਾਨਿਤ ਕੀਤਾ।ਇਸ ਸਮੇਂ ਹਰਜਿੰਦਰ ਸਿੰਘ ਤੇ ਸੁਭਾਸ਼ ਚੰਦਰ ਜੀ.ਐਮ ਪੰਜਾਬ ਰੋਡਵੇਜ ਅੰਮ੍ਰਿਤਸਰ, ਹਰਬਰਿੰਦਰ ਸਿੰਘ ਟ੍ਰੈਫਿਕ ਮੈਨੇਜਰ ਪੀ.ਆਰ ਅੰਮ੍ਰਿਤਸਰ ਤੇ ਇੰਦਰਬੀਰ ਸਿੰਘ ਐਡੀਟਰ ਪੰਜਾਬ ਰੋਡਵੇਜ ਅੰਮ੍ਰਿਤਸਰ ਆਦਿ ਮੌਜੂਦ ਸਨ।

 

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply