Tuesday, November 24, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਦੀ ਟੀਮ ਰਾਜ ਪੱਧਰੀ ਫੈਨਸਿੰਗ ਅੰਡਰ-17 ਮੁਕਾਬਲੇ ਵਿੱਚ ਜੇਤੂ

PPN03091411ਅੰਮ੍ਰਿਤਸਰ, 3 ਸਤੰਬਰ (ਜਗਦੀਪ ਸਿੰਘ ਸੱਗੂ)-  ਚਾਰ ਦਿਨਾ ਰਾਜ ਪੱਧਰੀ ਫੈਨਸਿੰਗ ਟੂਰਨਾਮੈਂਟ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਟੀਮ ਨੇ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਕੇ ਦੂਜਾ ਸਥਾਨ ਹਾਸਲ ਕੀਤਾ।ਮੁਕਾਬਲੇ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੀਲਖਾਣਾ, ਪਟਿਆਲਾ ਵਿਖੇ ਕੀਤਾ ਗਿਆ ਸੀ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੀ ਟੀਮ ਦੀ ਨਵਰੂਪ ਕੌਰ ਨੇ ਫੈਨਸਿੰਗ ਦੇ ‘ਸਾਬਰ’ ਮੁਕਾਬਲੇ ਵਿੱਚ ਗੋਲਡ ਮੈਡਲ, ਹਮਰਨ ਸਿੰਘ ਨੇ ‘ਫੌਇਲ’ ਮੁਕਾਬਲੇ ਵਿੱਚ ਸਿਲਵਰ, ਦਪਿੰਦਰ ਸਿੰਘ ਨੇ ‘ਇਪੀ’ ਮੁਕਾਬਲੇ ਵਿੱਚ ਕਾਂਸੇ ਦਾ ਤਗਮਾ ਅਤੇ ਜਾਨਸ਼ੀਨ ਸਿੰਘ ‘ਸਾਬਰ’ ਮੁਕਾਬਲੇ ਵਿੱਚ ਸਿਲਵਰ ਮੈਡਲ ਹਾਸਲ ਕੀਤਾ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਮੈਂਬਰ ਇੰਚਾਰਜ ਸ੍ਰ. ਹਰਮਿੰਦਰ ਸਿੰਘ, ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ, ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ । ਇਸ ਮੌਕੇ ਕੋਚ (ਡੀ.ਪੀ.ਈ.) ਸ੍ਰ. ਅਮਰਜੀਤ ਸਿੰਘ, ਸ਼੍ਰੀ ਸ਼ਰਦ ਕੁਮਾਰ ਵੀ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply