Thursday, February 26, 2026

1984 ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਗਵਾਹਾਂ ਤੇ ਵਕੀਲਾਂ ਦਾ ਸਨਮਾਨ

PPN2601201915ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਗਵਾਹਾਂ ਅਤੇ ਵਕੀਲਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤੇ ਗਏ ਇਕ ਵਿਸ਼ੇਸ਼ ਤੇ ਭਰਵੇਂ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ।ਸਨਮਾਨੇ ਗਏ 7 ਗਵਾਹਾਂ ਵਿਚ ਬੀਬੀ ਜਗਦੀਸ਼ ਕੌਰ, ਬੀਬੀ ਨਿਰਪ੍ਰੀਤ ਕੌਰ, ਜਗਸ਼ੇਰ ਸਿੰਘ, ਕੁਲਦੀਪ ਸਿੰਘ, ਸੰਤੋਖ ਸਿੰਘ, ਸੰਗਤ ਸਿੰਘ ਤੇ ਸੁਰਜੀਤ ਸਿੰਘ ਸ਼ਾਮਲ ਸਨ, ਜਦਕਿ ਵਕੀਲਾਂ ਵਿੱਚ ਆਰ.ਐਸ ਚੀਮਾ, ਹਰਵਿੰਦਰ ਸਿੰਘ ਫੂਲਕਾ, ਡੀ.ਪੀ ਸਿੰਘ, ਬੀਬੀ ਤਰੰਨੁਮ ਚੀਮਾ, ਗੁਰਬਖਸ਼ ਸਿੰਘ, ਜਸਵਿੰਦਰ ਸਿੰਘ ਤੇ ਬੀਬੀ ਕਾਮਨਾ ਵੋਹਰਾ ਸ਼ਾਮਲ ਸਨ।ਇਨ੍ਹਾਂ ਸਨਮਾਨਿਤ ਸ਼ਖਸੀਅਤਾਂ ਨੂੰ ਸਨਮਾਨ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ, ਚਾਂਦੀ ਦੀ ਤਸ਼ਤਰੀ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਦਿੱਤੇ ਗਏ।ਸਨਮਾਨ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੌਜੂਦ ਰਹੇ।ਹਰਵਿੰਦਰ ਸਿੰਘ ਫੂਲਕਾ ਦੇ ਨਾ ਪਹੁੰਚਣ `ਤੇ ਸਨਮਾਨ ਉਨਾਂ ਦੇ ਭਰਾ ਨੇ ਪ੍ਰਾਪਤ ਕੀਤਾ।ਇਸ ਸਮੇਂ ਸਟੇਜ ਦੀ ਸੇਵਾ ਭਾਈ ਅਮਰਜੀਤ ਸਿੰਘ ਚਾਵਲਾ ਨੇ ਨਿਭਾਈ।
    ਇਸ ਮੌਕੇ ਬੀਬੀ ਜਗੀਰ ਕੌਰ, ਬਿੱਕਰ ਸਿੰਘ ਚੰਨੂ, ਜਥੇ. ਗੁਰਬਚਨ ਸਿੰਘ ਕਰਮੂੰਵਾਲਾ, ਭਾਈ ਮਨਜੀਤ ਸਿੰਘ, ਭੁਪਿੰਦਰ ਸਿੰਘ ਭਲਵਾਨ, ਸ਼ਿੰਗਾਰਾ ਸਿੰਘ ਲੋਹੀਆਂ, ਜਰਨੈਲ ਸਿੰਘ ਕਰਤਾਰਪੁਰ, ਬੀਬੀ ਜਸਬੀਰ ਕੌਰ ਜਫਰਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਜਿੰਦਰ ਸਿੰਘ ਮਹਿਤਾ, ਬਲਦੇਵ ਸਿੰਘ ਚੂੰਘਾ, ਵੀਰ ਸਿੰਘ ਲੋਪੋਕੇ, ਮਨਜਿੰਦਰ ਸਿੰਘ ਸਿਰਸਾ, ਗੁਰਿੰਦਰਪਾਲ ਸਿੰਘ ਗੋਰਾ, ਜਰਨੈਲ ਸਿੰਘ ਡੋਗਰਾਂਵਾਲਾ, ਅਵਤਾਰ ਸਿੰਘ ਵਣਵਾਲਾ, ਭਗਵੰਤ ਸਿੰਘ ਸਿਆਲਕਾ, ਰਤਨ ਸਿੰਘ ਜਫਰਵਾਲ, ਸੁਰਜੀਤ ਸਿੰਘ ਭਿੱਟੇਵਡ, ਗੁਰਤੇਜ ਸਿੰਘ ਢੱਡੇ, ਬਲਜੀਤ ਸਿੰਘ ਜਲਾਲਉਸਮਾਂ, ਮੰਗਵਿੰਦਰ ਸਿੰਘ ਖਾਪੜਖੇੜੀ, ਅਮਰਜੀਤ ਸਿੰਘ ਬੰਡਾਲਾ, ਬਾਵਾ ਸਿੰਘ ਗੁਮਾਨਪੁਰਾ, ਪਰਮਜੀਤ ਸਿੰਘ ਰਾਏਪੁਰ, ਰਣਜੀਤ ਸਿੰਘ ਕਾਹਲੋਂ, ਰਵਿੰਦਰ ਸਿੰਘ ਖਾਲਸਾ, ਬਲਦੇਵ ਸਿੰਘ ਕਲਿਆਣਾ, ਗੁਰਨਾਮ ਸਿੰਘ ਜੱਸਲ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਕੁਲਦੀਪ ਸਿੰਘ ਤੇੜਾ, ਸੁਖਵਿੰਦਰ ਸਿੰਘ ਅਗਵਾਨ, ਬੀਬੀ ਜੋਗਿੰਦਰ ਕੌਰ ਬਠਿੰਡਾ, ਬੀਬੀ ਸਵਰਨ ਕੌਰ ਤੇੜਾ, ਕੁਲਦੀਪ ਸਿੰਘ ਤੇੜਾ, ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾ ਸਿੰਘਾ, ਇੰਜੀ. ਸੁਖਮਿੰਦਰ ਸਿੰਘ, ਸੁਖਦੇਵ ਸਿੰਘ ਭੂਰਾ ਕੋਹਨਾ, ਪਰਮਜੀਤ ਸਿੰਘ ਸਰੋਆ, ਸਿਮਰਜੀਤ ਸਿੰਘ ਕੰਗ, ਕੁਲਵਿੰਦਰ ਸਿੰਘ ਰਮਦਾਸ, ਜਸਵਿੰਦਰ ਸਿੰਘ ਦੀਨਪੁਰ, ਗੁਰਿੰਦਰ ਸਿੰਘ ਮਥਰੇਵਾਲ ਆਦਿ ਮੌਜੂਦ ਸਨ।
 

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …

Leave a Reply