ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 1984 ਦੀ ਸਿੱਖ ਨਸਲਕੁਸ਼ੀ ਨੂੰ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤਾ ਗਿਆ ਅਣਮਨੁੱਖੀ ਕਹਿਰ ਦੱਸਿਆ।ਉਨ੍ਹਾਂ ਆਖਿਆ ਕਿ ਸਿੱਖ ਕੌਮ ਨੇ ਹਮੇਸ਼ਾ ਦੇਸ਼ ਦੀ ਖਾਤਰ ਵੱਡੀਆਂ ਕੁਰਬਾਨੀਆਂ ਦੇ ਕੇ ਮਿਸਾਲੀ ਇਤਿਹਾਸ ਸਿਰਜਿਆ ਹੈ, ਪਰੰਤੂ ਦੁੱਖ ਦੀ ਗੱਲ ਹੈ ਕਿ ਜੂਨ ਅਤੇ ਨਵੰਬਰ 84 ਦੌਰਾਨ ਸਿੱਖਾਂ ਨੂੰ ਖਤਮ ਕਰਨ ਲਈ ਕੇਂਦਰੀ ਹਕੂਮਤ ਨੇ ਸਾਰੇ ਹੱਦਾਂ ਬੰਨੇ ਟੱਪ ਦਿੱਤੇ।
ਸ਼੍ਰੋਮਣੀ ਕਮੇਟੀ ਵਲੋਂ 1984 ਸਿੱਖ ਕਤਲੇਆਮ ਦੇ ਗਵਾਹਾਂ ਤੇ ਵਕੀਲਾਂ ਦੇ ਸਨਮਾਨ ਸਮਾਗਮ ਦੌਰਾਨ ਬੋਲਦਿਆਂ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਸੰਬੋਧਨ ਦੌਰਾਨ ਭਾਈ ਲੌਂਗੋਵਾਲ ਨੇ ਪੀੜ੍ਹਤਾਂ ਨੂੰ ਇਨਸਾਫ ਦਿਵਾਉਣ ਲਈ ਗਵਾਹਾਂ ਦੀ ਹਿੰਮਤ ਅਤੇ ਦਲੇਰੀ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਨ੍ਹਾਂ ਗਵਾਹਾਂ ਨੇ ਆਪਣੀਆਂ ਜਾਨਾਂ ਦੀ ਪ੍ਰਵਾਹ ਕੀਤੇ ਬਗ਼ੈਰ ਨਿਰੰਤਰ ਸੰਘਰਸ਼ ਜਾਰੀ ਰੱਖਿਆ।ਉਨ੍ਹਾਂ ਵਕੀਲਾਂ ਵੱਲੋਂ ਸਿੱਖਾਂ ਨੂੰ ਇਨਸਾਫ ਦਿਵਾਉਣ ਲਈ ਲੜੀ ਕਾਨੂੰਨੀ ਲੜਾਈ ਨੂੰ ਵੀ ਮਹੱਤਵਪੂਰਨ ਕਿਹਾ।ਲੌਂਗੋਵਾਲ ਨੇ ਕਿਹਾ ਕਿ ਸਾਰੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਤੱਕ ਸਿੱਖ ਕੌਮ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਪੀੜਤਾਂ ਦੇ ਨਾਲ ਖੜੇ ਰਹੇਗੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media