Wednesday, February 25, 2026

ਗਣਤੰਤਰ ਦਿਵਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਲਹਿਰਾਇਆ ਤਿਰੰਗਾ- ਕਈ ਵੱਡੇ ਪ੍ਰਾਜੈਕਟ ਐਲਾਨੇ

ਅੰਮ੍ਰਿਤਸਰ ਤੇ ਇਸ ਦੇ ਨਾਲ ਲੱਗਦੇ ਇਲਾਕੇ ਸੈਲਾਨੀਆਂ ਲਈ ਬਣਨਗੇ ਖਿੱਚ ਦਾ ਕੇਂਦਰ – ਸਿੱਧੂ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਗਣਤੰਤਰ ਦਿਵਸ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਸਥਾਨਕ ਸਰਕਾਰਾਂ ਤੇ ਸੈਰ PPN2601201919ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਜਿੱਥੇ ਗੁਰੂ ਨਾਨਕ ਸਟੇਡੀਅਮ ਵਿਚ ਤਿਰੰਗਾ ਲਿਹਰਾਇਆ, ਉਥੇ ਕਈ ਵੱਡੇ ਪ੍ਰਾਜੈਕਟਾਂ ਦਾ ਐਲਾਨ ਕਰਕੇ ਇਲਾਕਾ ਵਾਸੀਆਂ ਨੂੰ ਵੱਡਾ ਤੋਹਫਾ ਵੀ ਦਿੱਤਾ।ਸਿੱਧੂ ਨੇ ਭਾਰਤ ਦੀ ਅਜ਼ਾਦੀ ਦੇ ਸ਼ਹਿਦਾਂ ਤੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਨੂੰ ਇਸ ਮੌਕੇ ਯਾਦ ਕਰਦੇ ਕਿਹਾ ਕਿ ਇਹ ਵਰ੍ਹਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਕਰਤਾਰਪੁਰ ਸਾਹਿਬ ਦੇ ਖੁੱਲੇ ਦਰਸ਼ਨ ਦੀਦਾਰੇ ਕਰਨ ਲਈ ਜਾਣਿਆ ਜਾਂਦਾ ਰਹੇਗਾ।ਉਨਾਂ ਕਿਹਾ ਕਿ ਇਸ ਨਾਲ ਆਰਥਿਕ ਰੂਪ ਵਿਚ ਵੱਡਾ ਲਾਹਾ ਪੰਜਾਬ ਨੂੰ ਮਿਲੇਗਾ।
              PPN2601201920 ਉਨਾਂ ਐਲਾਨ ਕੀਤਾ ਕਿ ਗੁਰੂ ਨਗਰੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ‘ਪ੍ਰਸ਼ਾਦ’ ਯੋਜਨਾ ਤਹਿਤ 125 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਹੈਰੀਟੇਜ਼ ਸਟਰੀਟ ਦੀ ਦਿੱਖ ਹੋਰ ਸੁੰਦਰ ਬਨਾਉਣ ਲਈ 33.55 ਕਰੋੜ ਰੁਪਏ, ਗੁਰਦੁਆਰਾ ਬਾਬਾ ਦੀਪ ਸਿੰਘ ਵਿਖੇ ਸੜਕ ਚੌੜੀ ਕਰਨ ਅਤੇ ਚੌਕ ਦੀ ਦਿੱਖ ਸੰਵਾਰਨ ਲਈ 30 ਕਰੋੜ ਰੁਪਏ ਖਰਚੇ ਜਾਣਗੇ।ਉਨਾਂ ਦੱਸਿਆ ਕਿ ਦੁਰਗਿਆਣਾ ਮੰਦਰ ਅਤੇ ਇਸ ਦੇ ਆਲੇ-ਦੁਆਲੇ ਦੇ ਸੁੰਦਰੀਕਰਨ ਲਈ 35 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ।ਉਨਾਂ ਐਲਾਨ ਕੀਤਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਨਾਉਣ ਲਈ ਪੰਜਾਬ ਭਰ ਵਿਚ ਖੋਲ੍ਹੇ ਜਾ ਰਹੇ 3 ਇਨੋਵੇਸ਼ਨ, ਇਨਕਿੳੂਬੇਸ਼ਨ ਅਤੇ ਸਕਿੱਲ ਡਿਵਲਪਮੈਂਟ ਸਟੋਰਾਂ ਵਿਚੋਂ ਇਕ ਸੈਂਟਰ ਅੰਮਿ੍ਰਤਸਰ ਵਿਖੇ ਖੋਲਿਆ ਜਾਵੇਗਾ।ਉਨਾਂ ਦੱਸਿਆ ਕਿ ਹਰੀਕੇ ਪੱਤਣ ਲਈ ਸੈਲਾਨੀ ਸੈਰਗਾਹ ਵਜੋਂ ਵਿਕਸਤ ਕਰਨ ਲਈ ਵੀ ਯੋਜਨਾ ਉਲੀਕੀ ਜਾ ਚੁੱਕੀ ਹੈ, ਜਿਸ ’ਤੇ 150 ਕਰੋੜ ਰੁਪਏ ਨਾਲ ਹੋਣ ਵਾਲੇ ਕੰਮ ’ਤੇ ਛੇਤੀ ਅਮਲ ਸ਼ੁਰੂ ਹੋਵੇਗਾ।
               ਸਿੱਧੂ ਨੇ ਦੱਸਿਆ ਕਿ ਸ਼ਹਿਰ ਵਿਚ 4 ਨਵੇਂ ਪੁੱਲਾਂ ਦੀ ਉਸਾਰੀ ਕੀਤੀ ਜਾਵੇਗੀ, ਜਿਸ ਵਿਚ ਸੰਤ ਸਿੰਘ ਸੁੱਖਾ ਸਿੰਘ ਚੌਕ, ਜੌੜਾ ਫਾਟਕ, ਵੇਰਕਾ ਅਤੇ 22 ਨੰਬਰ ਫਾਟਕ ਸ਼ਾਮਿਲ ਹਨ।ਇਸ ਤੋਂ ਇਲਾਵਾ ਰਣਜੀਤ ਐਵੀਨਿੳੂ ਵਿਖੇ ਮਲਟੀਪਰਪਜ਼ ਸਪੋਰਟਸ ਅਕੈਡਮੀ ਦੀ ਸ਼ੁਰੂਆਤ ਵੀ ਛੇਤੀ ਕਰ ਦਿੱਤੀ ਜਾਵੇਗੀ।ਉਨਾਂ ਐਲਾਨ ਕੀਤਾ ਕਿ ਸ਼ਹਿਰ ਵਿਚ ਸਟੇਟ ਮਿੳੂਜ਼ੀਅਮ, ਅੰਮ੍ਰਿਤਸਰ ਦੀਆਂ ਸੜਕਾਂ ਦੀ ਲੈਂਡ ਸਕੇਪਿੰਗ, ਪੁੱਲ ਮੋਰਾਂ, ਰੇਲਵੇ ਸਟੇਸ਼ਨ, ਖਾਲਸਾ ਕਾਲਜ ’ਤੇ ਸੰੁਦਰ ਲਾਇਟਾਂ, ਟਾੳੂਨ ਹਾਲ ਇਮਾਰਤ ’ਤੇ 257 ਕਰੋੜ ਰੁਪਏ ਖਰਚ ਕੀਤੇ ਜਾਣਗੇ।ਉਨਾਂ ਦੱਸਿਆ ਕਿ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਤੇ ਜਲੰਧਰ ਵਿਚ 4572 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ਪੀਣ ਲਈ ਦਿੱਤਾ ਜਾਵੇਗਾ।
     ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਅਰਬਨ ਮਿਸ਼ਨ, ਸਮਾਰਟ ਸਿਟੀ, ਸਵੱਛ ਭਾਰਤ ਅਧੀਨ ਵੀ ਸ਼ਹਿਰ ਵਿਚ ਵੱਡੇ ਪੱਧਰ ’ਤੇ ਕੰਮ ਕਰਵਾਏ ਜਾ ਰਹੇ ਹਨ, ਜੋ ਕਿ ਸ਼ਹਿਰ ਦੀ ਦਿੱਖ ਨੂੰ ਚਾਰ ਚੰਨ ਲਗਾ ਦੇਣਗੇ। ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਸਿੱਧੂ ਨੇ ਦੱਸਿਆ ਕਿ ਕਰਜ਼ਾ ਮੁਆਫੀ ਯੋਜਨਾ ਤਹਿਤ ਹੁਣ ਤੱਕ ਸਵਾ ਚਾਰ ਲੱਖ ਕਿਸਾਨਾਂ ਦਾ 3452 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾ ਚੁੱਕਾ ਹੈ ਅਤੇ 1 ਲੱਖ 42 ਹਜ਼ਾਰ ਕਿਸਾਨਾਂ ਦਾ 1009 ਕਰੋੜ ਰੁਪਏ ਦਾ ਕਰਜ਼ਾ ਛੇਤੀ ਮੁਆਫ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਕਿਸਾਨਾਂ ਦੀ ਮਿਹਨਤ ਸਦਕਾ ਅਨਾਜ ਉਤਪਾਦਨ ਵਿਚ 3 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ।
            ਅੰਮ੍ਰਿਤਸਰ ਜਿਲ੍ਹੇ ਦੀ ਗੱਲ ਕਰਦੇ ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਕਰਕੇ ਹਵਾ ਦੀ ਗੁਣਵੱਤਾ ਵਿਚ 13 ਫੀਸਦੀ ਦਾ ਸੁਧਾਰ ਦਰਜ ਕੀਤਾ ਗਿਆ ਹੈ।ਮਨਰੇਗਾ ਸਕੀਮ ਤਹਿਤ ਰੋਜ਼ਗਾਰ ਦੇਣ ਵਿਚ ਜਿਲ੍ਹਾ ਹੇਠਲੀ ਕਤਾਰ ਵਿਚੋਂ ਨਿਕਲ ਕੇ ਪਹਿਲੇ ਜ਼ਿਲਿਆਂ ਵਿਚ ਆ ਚੁੱਕਾ ਹੈ।ਹੁਣ ਤੱਕ ਜਿਲ੍ਹੇ ਵਿਚ 1800 ਲੋਕਾਂ ਨੂੰ ਰੋਜ਼ਗਾਰ ਦਿਵਾਇਆ ਜਾ ਚੁੱਕਾ ਹੈ ਅਤੇ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ 3500 ਦੇ ਕਰੀਬ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਕਾਬਲ ਬਣਾ ਚੁੱਕਾ ਹੈ।ਉਨਾਂ ਦੱਸਿਆ ਕਿ ਸਿਹਤ ਸੇਵਾਵਾਂ ਵਿਚ ਵੀ ਅੰਮ੍ਰਿਤਸਰ ਰਾਜ ਦਾ ਮੋਹਰੀ ਜਿਲ੍ਹਾ ਬਣਿਆ ਹੈ।ਉਨਾਂ ਦੱਸਿਆ ਕਿ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ 55 ਹਜ਼ਾਰ ਲੋਕਾਂ ਨੂੰ ਵੱਖ-ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਚੁੱਕਾ ਹੈ।ਉਨਾਂ ਵਿਦੇਸ਼ ਨੂੰ ਭੱਜ ਰਹੇ ਨੌਜਵਾਨਾਂ ਤੇ ਮੁਟਿਆਰਾਂ ਨੂੰ ਅਪੀਲ ਕਰਦੇ ਕਿਹਾ ਕਿ ਅੱਜ ਰਾਜ ਨੂੰ ਤੁਹਾਡੀ ਲੋੜ ਹੈ, ਤੁਸੀਂ ਸਾਡਾ ਸਾਥ ਦਿਉ ਤਾਂ ਅਸੀਂ ਪੰਜਾਬ ਨੂੰ ਮੁੜ ਖੁਸ਼ਹਾਲ ਸੂਬਾ ਬਣਾ ਦਿਆਂਗੇ।ਸਿੱਧੂ ਨੇ ਸਕਿਲ ਡਿਵਲਪਮੈਟ ਮਿਸ਼ਨ ਵਲੋ ਜਾਰੀ ਕੀਤੀ ਗਈ ਕਿਤਾਬ ਨੂੰ ਵੀ ਰਲੀਜ਼ ਕੀਤਾ। ਉਨਾਂ ਇਸ ਮੌਕੇ ਜਿਲ੍ਹੇ ਦੇ ਸਾਰੇ ਸਕੂਲਾਂ ਨੂੰ ਸੋਮਵਾਰ ਦੀ ਛੁੱਟੀ ਦਾ ਐਲਾਨ ਵੀ ਕੀਤਾ।
     ਗਣਤੰਤਰ ਦਿਵਸ ਮੌਕੇ ਸਿੱਧੂ ਵੱਲੋਂ ਆਜ਼ਾਦੀ ਘੁਲਾਟੀਏ ਦੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਗਿਆ ਅਤੇ ਰੈਡ ਕਰਾਸ ਦੀ ਸਹਾਇਤਾਂ ਨਾਲ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਗਈਆਂ।ਵੱਖ-ਵੱਖ ਖੇਤਰਾਂ ਵਿੱਚ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਨਮਾਨਤ ਵੀ ਕੀਤਾ ਗਿਆ।ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।ਵੱਖ ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ।
    ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਦੇ ਸੈਸ਼ਨ ਜੱਜ ਕੇ.ਐਸ ਕੰਗ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਮੇਅਰ ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਪੁਲਿਸ ਕਮਿਸ਼ਨਰ ਐਸ ਸ੍ਰੀਵਾਸਤਵਾ, ਵਿਧਾਇਕ ਰਾਜ ਕੁਮਾਰ ਵੇਰਕਾ, ਹਰਪ੍ਰਤਾਪ ਸਿੰਘ ਅਜਨਾਲਾ, ਤਰਸੇਮ ਸਿੰਘ ਡੀ.ਸੀ, ਸੁਨੀਲ ਦੱਤੀ, ਇੰਦਰਬੀਰ ਸਿੰਘ ਬੁਲਾਰੀਆ, ਸੰਤੋਖ ਸਿੰਘ ਭਲਾਈਪੁਰਾ, ਡਿਪਟੀ ਮੇਅਰ ਯੂਨਸ ਕੁਮਾਰ, ਕਾਂਗਰਸ ਦੀ ਸ਼ਹਿਰੀ ਪ੍ਰਧਾਨ ਸ੍ਰੀਮਤੀ ਜਤਿੰਦਰ ਕੌਰ, ਦਿਹਾਤੀ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ, ਲਾਲੀ ਮਜੀਠੀਆ, ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਸ਼ੂੰ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਸੋਨਾਲੀ ਗਿਰੀ, ਵਧੀਕ ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਕੋਮਲ ਮਿੱਤਲ,  ਸਹਾਇਕ ਕਮਿਸ਼ਨਰ ਜਨਰਲ ਸ਼ਿਵਰਾਜ ਸਿੰਘ ਬੱਲ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਅਲਕਾ ਕਾਲੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …

Leave a Reply