ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੂਨ 1984 ਵਿਚ ਸਮੇਂ ਦੀ ਕੇਂਦਰੀ ਹਕੂਮਤ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ
ਸਾਹਿਬ ’ਤੇ ਕੀਤੇ ਗਏ ਫੌਜੀ ਹਮਲੇ ਦੇ ਰੋਸ ਵਜੋਂ ਆਪਣੀਆਂ ਬੈਰਕਾਂ ਛੱਡਣ ਵਾਲੇ ਧਰਮੀ ਫੌਜੀਆਂ ਦੇ ਇੱਕ ਵਫਦ ਨੇ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਕੀਤੀ।ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਇੰਜ. ਸੁਖਮਿੰਦਰ ਸਿੰਘ ਅਨੁਸਾਰ ਧਰਮੀ ਫੌਜੀਆਂ ਨੇ ਆਪਣੀਆਂ ਕੁੱਝ ਮੰਗਾਂ ਬਾਰੇ ਲੌਂਗੋਵਾਲ ਨੂੰ ਜਾਣੂ ਕਰਵਾਇਆ ਹੈ, ਜਿਨ੍ਹਾਂ ’ਤੇ ਵਿਚਾਰ ਕਰਨ ਲਈ ਜਲਦ ਹੀ ਇੱਕ ਸਬ ਕਮੇਟੀ ਬਣਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਧਰਮੀ ਫੌਜੀਆਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਕਮੇਟੀ ਵੱਲੋਂ ਸਮੇਂ-ਸਮੇਂ ਧਰਮੀ ਫੌਜੀਆਂ ਨੂੰ ਸਹਾਇਤਾ ਦਿੱਤੀ ਜਾਂਦੀ ਰਹੀ ਹੈ ਅਤੇ ਇਸ ਤੋਂ ਇਲਾਵਾ ਬਹੁਤ ਸਾਰੇ ਧਰਮੀ ਫੌਜੀਆਂ ਨੂੰ ਸ਼੍ਰੋਮਣੀ ਕਮੇਟੀ ਵਿੱਚ ਨੌਕਰੀਆਂ ਵੀ ਦਿੱਤੀਆਂ ਗਈਆਂ ਹਨ।ਇਨ੍ਹਾਂ ਦੇ ਬੱਚਿਆਂ ਨੂੰ ਵੀ ਯੋਗਤਾ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਅਦਾਰਿਆਂ ਵਿਚ ਸੇਵਾ ’ਤੇ ਰੱਖਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਲੌਂਗੋਵਾਲ ਵੱਲੋਂ ਬਣਾਈ ਜਾਣ ਵਾਲੀ ਸਬ ਕਮੇਟੀ ਧਰਮੀ ਫੌਜੀਆਂ ਦੀਆਂ ਮੰਗਾਂ ਤੇ ਮਾਮਲਿਆਂ ਨੂੰ ਗੰਭੀਰਤਾ ਨਾਲ ਵਿਚਾਰੇਗੀ, ਜਿਸ ਮਗਰੋਂ ਢੁਕਵੀਂ ਕਾਰਵਾਈ ਕੀਤੀ ਜਾਵੇਗੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media