ਧੂਰੀ, 27 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿਖੇ ਗਣਤੰਤਰ ਦਿਵਸ ਪ੍ਰਿੰਸੀਪਲ ਸੁਰਿੰਦਰ ਕੌਰ ਨੇ
ਤਿਰੰਗਾ ਝੰਡਾ ਲਹਿਰਾ ਕੇ ਮਨਾਇਆ।ਇਸ ਉਪਰੰਤ ਮੈਡਮ ਨਵਦੀਪ ਤੇ ਮਨੋਜ ਕੁਮਾਰ ਨੇ 26 ਜਨਵਰੀ ਦੇ ਦਿਨ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ।ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਗੀਤ, ਕਵਿਤਾਵਾਂ, ਸਕਿੱਟ, ਕੋਰੀਓਗਰਾਫੀ ਦੀ ਪੇਸ਼ਕਾਰੀ ਕੀਤੀ ਗਈ।ਵਿਦਿਆਰਥੀ ਅੰਗਰੇਜ ਸਿੰਘ ਨੇ ਵਤਨਾਂ ਦੀ ਯਾਦ `ਤੇ `ਝੰਡਿਆ ਤਿੰਰਗਿਆ` ਆਦਿ ਗੀਤਾਂ `ਤੇ ਕੋਰੀਓਗਰਾਫੀ ਪੇਸ਼ ਕੀਤੀ।ਹਰਕ੍ਰਿਸ਼ਨ ਐਂਡ ਪਾਰਟੀ ਵੱਲੋਂ `ਬੇਟੀ ਪੜਾਓ ਤੇ ਬੇਟੀ ਬਚਾਓ` ਥੀਮ `ਤੇ ਨਾਟਕ ਪੇਸ਼ ਕੀਤਾ।ਜਿਸ ਤੋਂ ਵਿਦਿਆਰਥੀ ਤੇ ਉਹਨਾਂ ਦੇ ਮਾਪੇ ਬਹੁਤ ਪ੍ਰਭਾਵਿਤ ਹੋਏ।ਅੰਤ ਵਿੱਚ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਵਲੋਂ ਇਨਾਮ ਤਕਸੀਮ ਕੀਤੇ ਗਏ।ਇਸ ਮੌਕੇ ਸਮੂਹ ਸਕੂਲ ਸਟਾਫ ਵੀ ਹਾਜ਼ਰ ਸੀ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media