ਧੂਰੀ, 27 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਅਨਾਜ ਮੰਡੀ ਧੂਰੀ ਵਿਖੇ ਐਸ.ਡੀ.ਐਮ ਦੀਪਕ ਰੁਹੇਲਾ ਅਤੇ ਨਗਰ ਕੌਂਸਲ ਧੂਰੀ ਵਿਖੇ ਨਗਰ ਕੌਂਸਲ ਦੇ
ਪ੍ਰਧਾਨ ਸੰਦੀਪ ਤਾਇਲ ਪੱਪੂ ਜੌਲੀ ਵੱਲੋਂ ਤਿਰੰਗਾ ਝੰਡਾ ਲਹਿਰਾ ਕੇ 70ਵਾਂ ਗਣਤੰਤਰਤਾ ਦਿਵਸ ਮਨਾਇਆ ਗਿਆ।ਐਸ.ਡੀ.ਐਮ ਧੂਰੀ ਦੀਪਕ ਰੁਹੇਲਾ ਨੇ ਮਾਰਚ ਪਾਸਟ ਤੋਂ ਸਲਾਮੀ ਲਈ।ਹਲਕਾ ਵਿਧਾਇਕ ਦਲਵੀਰ ਗੋਲਡੀ ਵਿਸ਼ੇਸ਼ ਤੌਰ `ਤੇ ਹਾਜ਼ਰ ਹੋਏ। ਸਮਾਗਮ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।ਇਸ ਮੌਕੇ ਅਮਨਦੀਪ ਸਿੰਘ ਘੁੰਮਣ ਸਿਵਲ ਜੱਜ ਜੂਨੀਅਰ ਡਵੀਜ਼ਨ, ਕਰਮਜੀਤ ਸਿੰਘ ਨਾਇਬ ਤਹਿਸੀਲਦਾਰ, ਰਮੇਸ਼ ਕੁਮਾਰ ਕਾਰਜ ਸਾਧਕ ਅਫਸਰ, ਆਸ਼ਾ ਲੱਧੜ, ਅਮਰੀਕ ਸਿੰਘ ਕਾਲਾ, ਪੁਸ਼ਪਿੰਦਰ ਸ਼ਰਮਾ, ਅਸ਼ਵਨੀ ਧੀਰ, ਸੰਜੇ ਜਿੰਦਲ (ਸਾਰੇ ਕੌਂਸਲ), ਸੀ.ਡੀ.ਪੀ.ਓ ਸ੍ਰੀਮਤੀ ਕਿਰਪਾਲ ਕੌਰ, ਪਰਦੀਪ ਸ਼ਾਰਦਾ ਬੀ.ਡੀ.ਪੀ.ਓ ਧੂਰੀ, ਐਸ.ਐਚ.ਓ ਸਿਟੀ ਮੇਜਰ ਸਿੰਘ, ਐਸ.ਐਚ.ਓ ਸਦਰ ਬਲਵਿੰਦਰ ਸਿੰਘ, ਨਰੇਸ਼ ਕੁਮਾਰ ਮੰਗੀ, ਦਰਸ਼ਨ ਸਦਿਓੜਾ, ਇੰਦਰਜੀਤ ਸਿੰਘ ਗੋਲਡੀ, ਬਾਬਾ ਜਗਤਾਰ ਸਿੰਘ, ਵਿਕਾਸ ਜੈਨ ਅਤੇ ਜਨਕ ਰਾਜ ਮੀਮਸਾ ਆਦਿ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ। ਮਨਜੀਤ ਸਿੰਘ ਬਖਸ਼ੀ ਨੇ ਸਟੇਜ਼ ਦੀ ਭੂਮਿਕਾ ਬਾਖੂਬੀ ਨਿਭਾਈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media