Monday, July 27, 2026

ਸਮਾਰਟ ਸਿਟੀ ਤਹਿਤ 1000 ਕਰੋੜ ਦੇ ਵਿਕਾਸ ਕੰਮਾਂ ਦੀ ਹੋਈ ਸ਼ੁਰੂਆਤ – ਮੇਅਰ ਰਿੰਟੂ

Karamjit Rintuਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਵਿਚ ਸਮਾਰਟ ਸਿਟੀ ਤਹਿਤ 1000 ਕਰੋੜ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਹੋ ਚੁੱਕੀ ਹੈ, ਜਿਸ ਤਹਿਤ ਮਲਟੀਲੈਵਲ ਕਾਰ ਪਾਰਕਿੰਗ, ਸੁੰਦਰ ਪਾਰਕ, ਅੰਦਰੂਨੀ ਸ਼ਹਿਰ ਦਾ ਸੀਵਰੇਜ, ਸੜਕਾਂ ਦਾ ਨਿਰਮਾਣ, ਸੀ.ਸੀ.ਟੀਵੀ ਕੈਮਰੇ, ਐਲ.ਆਈ.ਡੀ ਲਾਇਟਾਂ ਆਦਿ ਲਗਾਈਆਂ ਜਾ ਰਹੀਆਂ ਹਨ।ਮੇਅਰ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸਚਾਰੂ ਚਲਾਉਣ ਲਈ ਨਵੇਂ 5 ਪੁੱਲ ਵੀ ਬਣਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਸ੍ਰੀ ਦੁਰਗਿਆਨਾ ਮੰਦਿਰ ਦੇ ਸੁੰਦਰੀਕਰਨ ਲਈ 30 ਕਰੋੜ ਰੁਪਏ ਖਰਚੇ ਜਾ ਰਹੇ ਹਨ ਅਤੇ ਅੰਮ੍ਰਿਤਸਰ ਦੇ ਵਿਰਾਸਤੀ ਗੇਟਾਂ ਨੂੰ ਸਾਂਭਣ ਦੇ ਨਾਲ ਨਾਲ ਨਵੀਂ ਦਿੱਖ ਪ੍ਰਦਾਨ ਕਰਨ ਲਈ 11 ਕਰੋੜ ਰੁਪਏ ਨਾਲ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ।
 

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply