ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – 70ਵੇਂ ਗਣਤੰਤਰ ਦਿਵਸ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਂਪਸ ਵਿਚ ਬਹੁਤ
ਉਤਸ਼ਾਹ ਨਾਲ ਮਨਾਇਆ ਗਿਆ।ਵਾਈਸ-ਚਾਂਸਲਰ, ਪ੍ਰੋ. ਜਸਪਾਲ ਸਿੰਘ ਸੰਧੂ ਨੇ ਯੂਨੀਵਰਸਿਟੀ ਗੈਸਟ ਹਾਊਸ ਲਾਉਂਜ਼ ਵਿਖੇ ਕੌਮੀ ਝੰਡਾ ਲਹਿਰਾਇਆ।ਗਣਤੰਤਰ ਦਿਵਸ ਨੂੰ ਉਤਸ਼ਾਹ ਨਾਲ ਮਨਾਉਣ ਲਈ ਵੱਡੀ ਗਿਣਤੀ ਵਿੱਚ ਅਧਿਆਪਕਾਂ, ਕਰਮਚਾਰੀਆਂ, ਵਿਦਿਆਰਥੀਆਂ ਨੇ ਹਿੱਸਾ ਲਿਆ।ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਦੇਸ਼ਭਗਤ ਗੀਤ ਪੇਸ਼ ਕਰਕੇ ਮਾਹੌਲ ਦੇਸ਼ਭਗਤੀ ਦੇ ਰੰਗ ਵਿਚ ਰੰਗ ਦਿੱਤਾ।ਪ੍ਰੋਫੈਸਰ ਕਵਲਜੀਤ ਸਿੰਘ, ਅਕਾਦਮਿਕ ਮਾਮਲਿਆਂ ਦੇ ਡੀਨ ਪੋ੍ ਡਾ ਕਮਲਦੀਪ ਸਿੰਘ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਦਾ ਸਵਾਗਤ ਕੀਤਾ ਜਦਕਿ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ, ਨੇ ਇਸ ਮੌਕੇ ਤੇ ਧੰਨਵਾਦ ਦਾ ਮਤਾ ਪੇਸ਼ ਕੀਤਾ ।
ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. ਸੰਧੂ ਨੇ ਕਿਹਾ ਕਿ ਅੱਜ ਦਾ ਦਿਨ ਜਿਥੇ ਸਾਨੂੰ ਅਜਾਦੀ ਘਲਾਟੀਆ ਦੀਆਂ ਕੁਰਬਾਨੀਆਂ ਦੀ ਯਾਦ ਦਵਾਉਦਾ ਹੈ ਉਥੇ ਆਪਣੀਆਂ ਡਿਉਟੀ ਵੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਅ ਕੇ ਦੇਸ਼ ਅਤੇ ਸਮਾਜ ਦੀ ਬੇਹਤਰੀ ਲਈ ਕੰਮ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਦਾ ਹੈ।ਉਨ੍ਹਾਂ ਨੇ ਸਮਾਜ ਦੀ ਬਿਹਤਰੀ ਲਈ ਗੁਣਵੱਤਾ ਅਤੇ ਨੈਤਿਕ ਸਿੱਖਿਆ `ਤੇ ਵੀ ਜ਼ੋਰ ਦਿੱਤਾ।ਉਨ੍ਹਾਂ ਨੇ ਯੂਨੀਵਰਸਿਟੀ ਦੇ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਸਾਰਿਆਂ ਦੀ ਭਲਾਈ ਲਈ ਬਣਾਏ ਨਿਯਮਾਂ ਅਤੇ ਸਿਧਾਂਤਾਂ ਦੀ ਪਾਲਣਾ ਕਰਨ ।ਉਨ੍ਹਾਂ ਨੇ ਕਿਹਾ ਕਿ ਕੌਮਾਂਤਰੀ ਪੱਧਰ `ਤੇ ਸਿੱਖਿਆ ਦੇ ਨਾਲ ਮੁਕਾਬਲਾ ਕਰਨ ਲਈ ਇੱਕ ਸ਼ਾਂਤੀਪੂਰਨ ਵਾਤਾਵਰਨ, ਚੰਗੀ ਬੁਨਿਆਦੀ ਢਾਂਚਾ ਅਤੇ ਉੱਚ ਪੱਧਰੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media