Wednesday, March 4, 2026

ਖਾਲਸਾ ਸੰਸਥਾਵਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ PUNJ2701201919ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਮੁੱਖ ਮਹਿਮਾਨ ਵਜੋਂ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਝੰਡਾ ਲਹਿਰਾਉਣ ਦੀ ਰਸਮ ਨੂੰ ਅਦਾ ਕੀਤਾ।ਉਪਰੰਤ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਇਲਾਵਾ ਸਮਾਜਿਕ ਗਤੀਵਿਧੀਆਂ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।PUNJ2701201920
 ਇਸ ਮੌਕੇ ਛੀਨਾ ਨੇ ਵਿਦਿਆਰਥੀਆਂ ਨੂੰ 26 ਜਨਵਰੀ (ਗਣਤੰਤਰ ਦਿਵਸ) ਸਬੰਧੀ ਜਾਣਕਾਰੀ ਪ੍ਰਦਾਨ ਕਰਦਿਆਂ ਮਹੱਤਤਾ ਬਾਰੇ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਪੂਰੀ ਦੁਨੀਆ ’ਚ ਜਮਹੂਰੀਅਤ ਲਈ ਪਛਾਣਿਆ ਜਾਂਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਅੱਜ ਦੇ ਦਿਨ ਇਹ ਪ੍ਰ੍ਰ ਕਰਨਾ ਚਾਹੀਦਾ ਹੈ ਕਿ ਅਸੀਂ ਆਪਣੇ ਰਾਸ਼ਟਰ ਨੂੰ ਹੋਰ ਮਜ਼ਬੂਤ ਬਣਾਈਏ।ਉਨ੍ਹਾਂ ਕਾਲਜ ਦੁਆਰਾ ਆਯੋਜਿਤ ਕੀਤੇ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਤੇ ਫਰਜ਼ਾਂ ਬਾਰੇ ਭਰਪੂਰ ਜਾਣਕਾਰੀ ਹੋਣੀ ਚਾਹੀਦੀ ਹੈ।ਛੀਨਾ ਨੇ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਨੇ ਵਡਮੁੱਲੀਆਂ ਕੁਰਬਾਨੀਆਂ ਦੇ ਕੇ ਸਾਡੇ ਦੇਸ਼ ਨੂੰ ਆਜ਼ਾਦ ਕਰਵਾਇਆ ਜਿਸਦੀ ਆਜ਼ਾਦੀ ਦੀ ਰੱਖਿਆ ਕਰਨਾ ਸਾਡਾ ਫਰਜ਼ ਬਣਦਾ ਹੈ।
    ਇਸ ਤੋਂ ਇਲਾਵਾ ਸ੍ਰੀ ਗੁਰੂ ਤੇਗ ਬਹਾਦਰ ਵੂਮੈਨ ਕਾਲਜ ਦੇ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਪ੍ਰਿ੍ਰਸੀਪਲ ਅਮਰਜੀਤ ਸਿੰਘ ਗਿੱਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਗੁਰਜੀਤ ਸਿੰਘ ਸੇਠੀ ਦੀ ਅਗਵਾਈ ’ਚ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ 26 ਜਨਵਰੀ ਉਤਸ਼ਾਹਪੂਰਵਕ ਮਨਾਉਂਦਿਆਂ ਦੇਸ਼ ਭਗਤੀ ਭਰਪੂਰ ਰੰਗਾਰੰਗ ਪ੍ਰੋਗਰਾਮ ਦਾ ਪੇਸ਼ ਕੀਤਾ ਗਿਆ। ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਪਿ੍ਰੰ: ਗਿੱਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਪ੍ਰਿੰ: ਸੇਠੀ ਨੇ ਤਿਰੰਗਾ ਝੰਡਾ ਲਹਿਰਾ ਕੇ ਸਲਾਮੀ ਦਿੱਤੀ।ਪ੍ਰੋਗਰਾਮ ਦੌਰਾਨ ਉਕਤ ਪ੍ਰਿੰਸੀਪਲਾਂ ਨੇ ਆਪਣੇਆਪਣੇ ਭਾਸ਼ਣਾਂ ਰਾਹੀਂ ਵਿਦਿਆਰਥੀਆਂ ਨੂੰ ਭਾਰਤ ਦੇ ਗਣਤੰਤਰ ਅਤੇ ਇਸ ਤੋਂ ਪਹਿਲਾਂ ਆਜ਼ਾਦੀ ਸੰਘਰਸ਼ ਦੇ ਇਤਿਹਾਸ ’ਤੇ ਚਾਨਣਾ ਪਾਇਆ।ਇਸ ਮੌਕੇ ਸਮੂਹ ਸਟਾਫ਼ ਤੋਂ ਇਲਾਵਾ ਵਿਦਿਆਰਥੀ ਮੌਜ਼ੂਦ ਸਨ।

 

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …

Leave a Reply