ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਨਿਗਮ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਕਰਮਜੀਤ ਸਿੰਘ ਰਿੰਟੂ ਦੀ
ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਕਮਿਸ਼ਨਰ ਸੋਨਾਲੀ ਗਿਰੀ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕਮੇਟੀ ਦੇ ਮੈਂਬਰ ਕੌਂਸਲਰ ਦਮਨਦੀਪ ਸਿੰਘ ਤੇ ਗੁਰਜੀਤ ਕੌਰ ਸ਼ਾਮਿਲ ਹੋਏ।ਵਿੱਤ ਅਤੇ ਠੇਕਾ ਕਮੇਟੀ ਦੀ ਇਸ ਮੀਟਿੰਗ ਦੋਰਾਨ ਵਿਕਾਸ ਕੰਮਾਂ ਦੇ ਏਜੰਡੇ ਦੀਆਂ ਆਈਟਮਾਂ `ਤੇ ਵਿਚਾਰ-ਵਟਾਂਦਰਾ ਕਰ ਕੇ ਤਕਰੀਬਨ 4.00 ਕਰੋੜ ਲਾਗਤ ਦੇ 24 ਮਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ।
ਮੇਅਰ ਰਿੰਟੂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ ਵੱਡੇ ਪੱਧਰ `ਤੇ ਸੜ੍ਹਕਾਂ, ਗਲੀਆਂ ਅਤੇ ਸਟਰੀਟ ਲਾਈਟਾਂ ਦੇ ਕੰਮਾਂ ਨੂੰ ਮੰਜੂਰੀ ਦਿੱਤੀ ਗਈ ਹੈ।ਇਹ ਵਿਕਾਸ ਦੇ ਕੰਮ ਟੈਂਡਰਾਂ ਦੀਆਂ ਸਪੈਸੀਫਿਕੇਸ਼ਨਾਂ ਮੁਤਾਬਿਕ ਜਲਦ ਤੋਂ ਜਲਦ ਸ਼ੁਰੂ ਕਰਕੇ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ।ਉਹਨਾ ਦੱਸਿਆ ਕਿ ਇਸ ਰਾਸ਼ੀ ਨਾਲ ਵਿਕਾਸ ਦੇ ਕੰਮ ਮੁੰਕਮਲ ਕਰਾਉਣ ਉਪਰੰਤ ਸ਼ਹਿਰ ਵਾਸੀਆਂ ਨੂੰ ਬੇਹਤਰ ਸਹੂਲਤਾਂ ਮਿਲਣਗੀਆਂ ਅਤੇ ਆਉਣ ਵਾਲੇ ਸਮੇਂ ਵਿਚ ਸ਼ਹਿਰ ਨੂੰ ਇਕ ਨਵੀਂ ਨੁਹਾਰ ਮਿਲੇਗੀ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media