Thursday, July 30, 2026

ਗੁਰਪਿੰਦਰ ਕੌਰ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਜੂਡੋ ਚੈਂਪੀਅਨਸ਼ਿਪ-2018 `ਚ ਜਿਤਿਆ ਸਿਲਵਰ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੁ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਮਿਸ ਗੁਰਪਿੰਦਰ ਕੌਰ ਨੇ ਆਲ ਇੰਡੀਆ ਇੰਟਰ-PUNJ2801201902ਯੂਨੀਵਰਸਿਟੀ ਚੈਂਪੀਅਨਸ਼ਿਪ ਵਿੱਚ 78 ਕਿਲੋ ਕੈਟਾਗਿਰੀ ਵਿਚ ਸਿਲਵਰ ਮੈਡਲ ਹਾਸਲ ਕੀਤਾ ਹੈ।ਦਸਬੰਰ ਮਹੀਨੇ ਚੰਡੀਗੜ੍ਹ `ਚ ਹੋਈ ਚੈਂਪੀਅਨਸ਼ਿਪ ਵਿਚ ਮਿਸ ਰਾਜਵਿੰਦਰ ਕੌਰ ਅਤੇ ਜਸਕਰਨਪ੍ਰੀਤ ਕੌਰ ਨੇ ਵੀ ਹਿੱਸਾ ਲਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਪ੍ਰਾਪਤੀਆਂ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਮੁਖੀ ਮਿਸਿਜ਼ ਸਵੀਟੀ ਬਾਲਾ, ਮਿਸ ਸਵਿਤਾ ਕੁਮਾਰੀ, ਰਾਜਦੀਪ ਕੌਰ ਅਤੇ ਹੋਰ ਫੈਕਲਟੀ ਮੈਬਰਾਂ ਨੇ ਖਿਡਾਰਨਾਂ ਨੂੰ ਵਧਾਈ ਦਿੱਤੀ।

Check Also

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …

Leave a Reply