ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਸਾਹਿਬ ਵਿਖੇ ਤਲਬ ਕੀਤੇ ਗਏ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਦੇ ਅਵਤਾਰ ਸਿੰਘ ਹਿੱਤ ਵਲੋਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਉਸਤਤ `ਚ ਵਰਤੀ ਗਈ ਸ਼ਬਦਾਵਲੀ `ਚ ਗੁਰੂ ਸਾਹਿਬ ਨਾਲ ਤੁਲਨਾ ਕਰਨ ਦੀ ਹੋਈ ਗਲਤੀ ਕਬੂਲ ਕਰ ਲੈਣ `ਤੇ ਉਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਧਾਰਮਕਿ ਸਜ਼ਾ ਸੁਣਾਈ ਗਈ ਹੈ।
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਅਵਤਾਰ ਸਿੰਘ ਹਿਤ ਨੇ ਇਕ ਵਿਅਕਤੀ ਵਿਸ਼ੇਸ਼ ਲਈ ਅਕਾਲ ਪੁਰਖ ਅਤੇ ਗੁਰੂ ਸਾਹਿਬ ਲਈ ਵਰਤੇ ਜਾਣ ਵਾਲੇ ਵਿਸ਼ੇਸ਼ਣਾਂ ਦੀ ਵਰਤੋਂ ਕੀਤੀ ਸੀ, ਜਿਸ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਤਲਬ ਕੀਤਾ ਗਿਆ ਸੀ।ਉਸ ਨੇ ਗੁਰੂ ਗ੍ਰੰਥ, ਗੁਰੂ ਪੰਥ ਪਾਸੋਂ ਆਪਣੀ ਕੀਤੀ ਭੁੱਲ ਲਈ ਖਿਮਾ ਮੰਗੀ।
ਉਨਾਂ ਦੱਸਿਆ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਇਸ ਨੂੰ ਜੋ ਤਨਖ਼ਾਹ ਲਗਾਈ ਗਈ ਉਸ ਵਿੱਚ ਕਿਹਾ ਗਿਆ ਹੈ ਕਿ ਅਵਤਾਰ ਸਿੰਘ ਹਿੱਤ 7 ਦਿਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਇਕ-ਇਕ ਘੰਟਾ ਸੰਗਤ ਦੇ ਜੋੜੇ ਝਾੜਨ, ਬਰਤਨ ਮਾਂਜਨ ਅਤੇ ਬੈਠ ਕੇ ਕੀਰਤਨ ਸਰਵਨ ਕਰੇ।ਪੰਜ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਇਕ-ਇਕ ਘੰਟਾ ਸੰਗਤਾਂ ਦੇ ਜੋੜੇ ਝਾੜਨ, ਬਰਤਨ ਮਾਂਜਨ ਅਤੇ ਬੈਠ ਕੇ ਕੀਰਤਨ ਸਰਵਨ ਕਰੇ।ਸੇਵਾ ਦੋਰਾਨ ਦੋਹਾਂ ਹੀ ਪਾਵਨ ਅਸਥਾਨਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸਮੇਂ ਹਾਜ਼ਰੀ ਭਰ ਕੇ ਹੁਕਮਨਾਮਾ ਸਰਵਨ ਕਰੇ।
ਉਨਾਂ ਕਿਹਾ ਕਿ ਸੇਵਾ ਪੂਰਨ ਹੋਣ `ਤੇ ਉਹ ਇਕ-ਇਕ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏਗਾ ਅਤੇ ਬਾਣੀ ਸਰਵਨ ਕਰੇਗਾ ਅਤੇ ਦੋਹਾਂ ਹੀ ਪਾਵਨ ਅਸਥਾਨਾਂ ਤੇ 5100/-, 5100/- ਬਾਬਤ ਕੜਾਹਿ ਪ੍ਰਸਾਦਿ ਦੀ ਦੇਗ ਕਰਵਾ ਕੇ ਖਿਮਾ ਯਾਚਨਾ ਵਾਸਤੇ ਅਰਦਾਸ ਬੇਨਤੀ ਕਰਵਾਏਗਾ।ਕਾਰਜਕਾਰੀ ਜਥੇਦਾਰ ਨੇ ਕਿਹਾ ਕਿ ਜਿਨ੍ਹਾਂ ਚਿਰ ਅਵਤਾਰ ਸਿੰਘ ਲੱਗੀ ਸੇਵਾ ਪੂਰੀ ਕਰਕੇ ਖਿਮਾਂ ਯਾਚਨਾ ਦੀ ਅਰਦਾਸ ਬੇਨਤੀ ਨਾ ਕਰਵਾ ਲੈਣ ਉਹਨਾਂ ਚਿਰ ਕਿਸੇ ਵੀ ਧਾਰਮਿਕ ਸਟੇਜ `ਤੇ ਬੋਲ ਨਹੀਂ ਸਕੇਗਾ ਅਤੇ ਨਾਂ ਹੀ ਪ੍ਰਬੰਧਕੀ ਕੰਮ-ਕਾਜ ਵੇਖ ਸਕੇਗਾ।ਸੇਵਾ ਦੋਰਾਨ ਕੋਈ ਵੀ ਕਮੇਟੀ ਦਾ ਅਧਿਕਾਰੀ ਅਤੇ ਮੈਂਬਰ ਇਸ ਦਾ ਸਹਿਯੋਗ ਨਹੀਂ ਕਰੇਗਾ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …