ਬਠਿੰਡਾ, 28 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਦਸ਼ਮੇਸ ਪਿਤਾ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਗੁਰੂ
ਨਾਨਕ ਪੁਰਾ ਸੇਵਕ ਦਲ ਬਠਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਮਤਿ ਸਮਾਗਮ ਕਰਵਾ ਕੇ ਸ਼ਰਧਾ ਨਾਲ ਮਨਾਇਆ ਗਿਆ।ਭਾਈ ਦਵਿੰਦਰ ਸਿੰਘ ਬਟਾਲਾ ਵਾਲੇ ਹਜੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੇ, ਭਾਈ ਗੁਰਪ੍ਰੀਤ ਸਿੰਘ ਬਠਿੰਡਾ ਵਾਲੇ ਹਜੂਰੀ ਰਾਗੀ ਗੁਰੂ ਨਾਨਕ ਪੂਰਾ ਸਾਹਿਬ ਬਠਿੰਡਾ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੇ ਨਾਲ ਨਾਲ ਗੁਰ ਇਤਿਹਾਸ ਸਬੰਧੀ ਜਾਣਕਾਰੀ ਦਿੱਤੀ।ਇਸ ਤੋਂ ਇਲਾਵਾ ਛੋਟੇ ਬੱਚੇ ਅਰਸ਼ਪ੍ਰੀਤ ਸਿੰਘ ਅਤੇ ਰਤਿੰਦਰ ਕੌਰ ਨੇ ਵੀ ਸ਼ਬਦ ਗਾਇਣ ਕੀਤਾ। ਗੁਰਦੁਆਰਾ ਸਾਹਿਬ ਦੀ ਕਮੇਟੀ ਵਲੋਂ ਸੰਗਤਾਂ ਦਾ ਧੰਨਵਾਦ ਕਰਦਿਆ ਸੰਗਤਾਂ ਨੂੰ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ।ਅਰਦਾਸ ਦੀ ਸੇਵਾ ਭਾਈ ਲਾਭ ਸਿੰਘ ਦੁਆਰਾ ਕੀਤੀ ਗਈ।
Check Also
ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …
Punjab Post Daily Online Newspaper & Print Media