ਸੋਸ਼ਲ ਮੀਡੀਆ ਦੀ ਵਰਤੋਂ ਸੰਭਲ ਕੇ ਕਰਨੀ ਚਾਹੀਦੀ ਹੈ – ਡਿਪਟੀ ਕਮਿਸ਼ਨਰ
ਭੀਖੀ/ ਮਾਨਸਾ, 28 ਜਨਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਨੇ ਅੱਜ ਸੋਸ਼ਲ ਮੀਡੀਆ ਦੀ ਸੁਚੱਜੀ
ਵਰਤੋਂ ਦੀ ਅਪੀਲ ਕਰਦਿਆਂ ਮਾਨਸਾ ਵਾਸੀਆਂ ਨੂੰ ਕਿਹਾ ਕਿ ਜਿੱਥੇ ਅੱਜ ਦੇ ਨੌਜਵਾਨ ਸੋਸ਼ਲ ਮੀਡੀਆ `ਤੇ ਲੰਮਾ ਸਮਾਂ ਗੁਜ਼ਾਰ ਰਹੇ ਹਨ, ਉਥੇ ਹੀ ਉਹ ਜ਼ਿੰਮੇਵਾਰਨਾ ਢੰਗ ਨਾਲ ਇਸ ਦੀ ਵਰਤੋਂ ਕਰਨ।
ਮਿਸ ਰਿਆਤ ਨੇ ਕਿਹਾ ਕਿ ਊਨ੍ਹਾਂ ਦੇ ਨਾਮ `ਤੇ ਸੋਸ਼ਲ ਵੈਬਸਾਈਟ ਫੇਸਬੁੱਕ ਅਤੇ ਇੰਸਟਾਗਰਾਮ ਉਪਰ ਜਾਅਲੀ ਅਕਾਊਂਟ ਬਣਾਏ ਗਏ ਸਨ, ਜਿਨ੍ਹਾਂ ਨੂੰ ਮਾਨਸਾ ਪੁਲਿਸ ਵਲੋਂ ਬੰਦ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਮਾਨਸਾ ਪੁਲਿਸ ਵਲੋਂ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਵੀ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੋਸ਼ਲ ਮੀਡੀਆ ਅਤੇ ਹੋਰ ਇੰਟਰਨੈਟ ਸਾਧਨ ਕਾਫ਼ੀ ਲਾਭਦਾਇਕ ਹਨ, ਜੇਕਰ ਇਨ੍ਹਾਂ ਦੀ ਸੁਚੱਜੇ ਢੰਗ ਨਾਲ ਵਰਤੋਂ ਕੀਤੀ ਜਾਵੇ।ਪਰ ਕੁੱਝ ਵਿਅਕਤੀਆਂ ਵਲੋਂ ਇਸ ਦੀ ਗਲਤ ਵਰਤੋਂ ਕਰਕੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜੋ ਕਿ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਅਜਿਹੇ ਲੋਕਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਦਾ ਜਾਅਲੀ ਅਕਾਊਂਟ ਬਣਾ ਕੇ ਇਸਤੇਮਾਲ ਕਰਦਾ ਪਾਇਆ ਗਿਆ, ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Check Also
ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਜੀ.ਐਨ.ਡੀ.ਯੂ ਦਾ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ
ਡਿਗਰੀ ਕਾਲਜ ਵਜੋਂ ਏ-ਜ਼ੋਨ ਦੇ ਬੀ ਡਵੀਜ਼ਨ ’ਚ ਲਿਆ ਭਾਗ – ਡਾ. ਮਨਦੀਪ ਕੌਰ ਅੰਮ੍ਰਿਤਸਰ, …
Punjab Post Daily Online Newspaper & Print Media