ਮੂਲੋਵਾਲ/ ਧੂਰੀ, 28 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਤਾ ਅਜਮੇਰ ਕੌਰ ਕੰਨਿਆ ਬਚਾਓ ਸੋਸਾਇਟੀ ਬੁਗਰਾ ਵੱਲੋਂ ਪਿੰਡ ਹਸਨਪੁਰ ਵਿਖੇ ਸੁਖਮਨੀ
ਸਾਹਿਬ ਸੇਵਾ ਸੋਸਾਇਟੀ ਬਣਾਈ ਗਈ ਅਤੇ ਬੱਚਿਆਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਅਤੇ ਗੁਰੂ ਦੇ ਲੜ ਲਾਉਣ ਲਈ ਪ੍ਰੇਰਿਤ ਕੀਤਾ ਗਿਆ।ਸੋਸਾਇਟੀ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਾਠ ਅਤੇ ਕੀਰਤਨ ਵੀ ਕਰਵਾਇਆ ਗਿਆ ਅਤੇ ਬੱਚਿਆਂ ਨੂੰ ਬਾਣੀ ਪੜ੍ਹਣ ਅਤੇ ਬਾਣੀ ਕੰਠ ਕਰਨ ਵਾਲੇ ਵਿਦਿਆਰਥੀਆਂ ਨੂੰ ਕਾਪੀਆਂ ਤੇ ਪੈਨ ਵੰਡ ਕੇ ਸਨਮਾਨਿਤ ਵੀ ਕੀਤਾ ਗਿਆ।ਜ਼ਿਕਰਯੋਗ ਹੈ ਕਿ ਸੋਸਾਇਟੀ ਦੇ ਮੈਂਬਰਾਂ ਵੱਲੋਂ ਹਫਤੇ ਦੇ ਹਰ ਐਤਵਾਰ ਨੂੰ ਘਰ-ਘਰ ਜਾ ਕੇ ਪਾਠ ਕਰਨ ਦਾ ਉਦਮ ਵੀ ਕੀਤਾ ਜਾਂਦਾ ਹੈ।ਇਸ ਮੌਕੇ ਸਰਪੰਚ ਸੋਹਣ ਸਿੰਘ, ਸ਼ਿੰਗਾਰਾ ਸਿੰਘ, ਬਚਿੰਤ ਸਿੰਘ, ਸਿਕੰਦਰ ਸਿੰਘ, ਨਵਿੰਦਰ ਸਿੰਘ, ਅਵਤਾਰ ਸਿੰਘ ਅਤੇ ਪਾਲੀ ਸਿੰਘ ਆਦਿ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ
ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …
Punjab Post Daily Online Newspaper & Print Media