ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਆਯੋਜਿਤ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ
`ਤੇ ਸਮਾਜ ਸੇਵਕ ਤੇ ਸ਼ੂਗਰ ਰੋਗਾਂ ਦੇ ਮਾਹਿਰ ਡਾ. ਮੈਕਸਿਮਾ ਆਨੰਦ ਨੂੰ ਸਨਮਾਨਿਤ ਕੀਤਾ ਗਿਆ।ਜਿਲ੍ਹਾ ਅੰਮ੍ਰਿਤਸਰ ਵਿੱਚ ਦਿਲ ਅਤੇ ਸ਼ੂਗਰ ਰੋਗਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਫਤ ਮੈਡੀਕਲ ਕੈਂਪ ਤੇ ਜਾਗਰੂਕਤਾ ਸੈਮੀਨਾਰ ਕਰਵਾਉਣ ਵਾਲੇ ਸ਼ੂਗਰ ਰੋਗਾਂ ਦੇ ਮਾਹਿਰ ਡਾ. ਮੈਕਸਿਮਾ ਆਨੰਦ ਨੂੰ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਯਾਦਗਾਰੀ ਚਿੰਨ ਅਤੇ ਸਰਟੀਫਿਕੇਟ ਭੇਂਟ ਸਨਮਾਨਿਤ ਕੀਤਾ ਗਿਆ।ਡਾ. ਮੈਕਸਿਮਾ ਆਨੰਦ ਨੂੰ ਇਸ ਤੋਂ ਪਹਿਲਾਂ ਕਈ ਸਮਾਜ ਸੇਵੀ ਸੰਸਥਾਵਾਂ ਵਲੋਂ ਸਨਮਾਨਿਆ ਜਾ ਚੁੱਕਾ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਕਮਲਜੀਤ ਸਿੰਘ ਸੰਘਾ, ਪੁਲਿਸ ਕਮਿਸ਼ਨਰ ਐਸ.ਸ੍ਰੀਵਾਸਤਵਾ, ਮੇਅਰ ਕਰਮਜੀਤ ਸਿੰਘ ਰਿੰਟੂ, ਵਿਧਾਇਕ ਸੁਨੀਲ ਦਤੀ, ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਐਮ.ਪੀ ਗੁਰਜੀਤ ਸਿੰਘ ਔਜਲਾ, ਵਿਧਾਇਕ ਤਰਸੇਮ ਸਿੰਘ ਡੀ.ਸੀ ਆਦਿ ਤੋਂ ਇਲਾਵਾ ਜਿਲ੍ਹੇ ਦੇ ਪ੍ਰਮੁੱਖ ਅਧਿਕਾਰੀ ਹਾਜਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media