Thursday, September 24, 2026

ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼ ਦੀ ਮੌਤ `ਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਦੁੱਖ ਪ੍ਰਗਟ

ਚੰਡੀਗੜ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼ ਦੀ ਮੌਤ George Fernandes`ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।88 ਵਰਿਆਂ ਦੇ ਫਰਨਾਂਡਿਜ਼ ਲੰਮੀ ਬਿਮਾਰੀ ਤੋਂ ਬਾਅਦ ਵਿਛੋੜਾ ਦੇ ਗਏ ਹਨ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਫਰਨਾਂਡਿਜ਼ ਨੂੰ 1970ਵਿਆਂ ਦੀ ਸਮਾਜਵਾਦੀ ਲਹਿਰ ਦੇ ਇਕ ਸਭ ਤੋਂ ਮਹੱਤਵਪੂਰਨ ਆਗੂ ਵਜੋਂ ਹਮੇਸ਼ਾਂ ਹੀ ਯਾਦ ਰੱਖਿਆ ਜਾਵੇਗਾ।ਉਨਾਂ ਕਿਹਾ ਕਿ ਉਹ ਨਿਡਰ ਸਿਆਸਤਦਾਨ ਸਨ ਜਿਨਾਂ ਨੇ ਭਾਰਤੀ ਸਿਆਸਤ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀ ਫਰਨਾਂਡਿਜ਼ ਦੀ ਮੌਤ ਨਾਲ ਦੇਸ਼ ਕੋਲ ਇਕ ਬੁਧੀਮਾਨ ਆਗੂ ਖੁੱਸ ਗਿਆ ਹੈ।
ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਇਸ ਘਾਟੇ ਨੂੰ ਸਹਿਣ ਕਰਨ ਲਈ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਪ੍ਰਾਰਥਨਾ ਕੀਤੀ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply