ਤਹਿਸੀਲਦਾਰ (ਗਰੁੱਪ ਬੀ) ਸੇਵਾ ਨਿਯਮਾਂ `ਤੇ ਮੋਹਰ
ਚੰਡੀਗੜ, 29 ਜਨਵਰੀ (ਪੰਜਾਬ ਪਸੋਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਭੌਂ ਅਤੇ ਜਲ
ਸੰਭਾਲ ਵਿਭਾਗ ਵੱਲੋਂ ਸ਼ੁਰੂ ਕੀਤੇ ਕੰਮਾਂ ਲਈ ਸਾਲ 2015-16 ਦੀ ਸਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਮੰਤਰੀ ਮੰਡਲ ਨੇ ਸਾਲ 2015-16 ਤੇ 2016-17 ਦੀ ਡਾਇਰੈਕਟੋਰੇਟ ਆਫ ਟਾਊਨ ਐਂਡ ਕੰਟਰੀ ਪਲਾਨਿੰਗ ਦੀ ਸਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਸਾਲ 2016-17 ਦੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਸਾਲ 2017-18 ਦੀ ਸਹਿਕਾਰਤਾ (ਆਡਿਟ) ਵਿਭਾਗ ਦੀ ਸਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਵੀ ਮੰਤਰੀ ਮੰਡਲ ਨੇ ਪ੍ਰਵਾਨਗੀ ਦੇ ਦਿੱਤੀ ਹੈ।
ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਅਤੇ ਪਦਉਨਤੀਆਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਨਿਆਉਣ ਵਾਸਤੇ ਮੰਤਰੀ ਮੰਡਲ ਨੇ ਤਹਿਸੀਲਦਾਰ (ਗਰੁੱਪ ਬੀ) ਸੇਵਾ ਨਿਯਮਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਿਯਮ ਪ੍ਰਸੋਨਲ ਵਿਭਾਗ ਦੀਆਂ 20 ਜੁਲਾਈ, 2017 ਦੀਆਂ ਹਦਾਇਤਾਂ ਅਤੇ ਵਿੱਤ ਵਿਭਾਗ ਦੇ ਪੰਜਾਬ ਸਿਵਲ ਸਰਵਸਿਜ (ਰਿਵਾਇਜਡ ਪੇਅ) ਰੁਲਜ਼, 2009 ਦੇ ਹੁੰਗਾਰੇ ਵਿੱਚ ਤਿਆਰ ਕੀਤੇ ਗਏ ਹਨ, ਜਿਨਾਂ ਦੇ ਹੇਠ ਮਿਤੀ 27-05-2009 ਦੇ ਨੋਟੀਫਿਕੇਸ਼ਨ ਨਾਲ ਪੰਜਵੇ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ `ਤੇ ਤਨਖਾਹ ਸਕੇਲ ਸੋਧੇ ਗਏ ਹਨ।
ਪੰਜਾਬ ਮੰਤਰੀ ਮੰਡਲ ਨੇ ਮੁੱਖ ਮੰਤਰੀ ਸੁਰੱਖਿਆ ਵਿਚ ਸੇਵਾਮੁਕਤ ਪੁਲਸ ਇੰਸਪੈਕਟਰ ਪ੍ਰਿਤਪਾਲ ਸਿੰਘ ਦੀ ਡਿਪਟੀ ਐਸ ਪੀ ਦੇ ਬਰਾਬਰ ਦੇ ਰੈਂਕ ਵਿੱਚ ਇਕ ਸਾਲ ਲਈ ਮੁੜ ਨਿਯੁਕਤੀ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਵਾਨਗੀ 1 ਮਾਰਚ, 2018 ਤੋਂ 28 ਫਰਵਰੀ, 2019 ਤੱਕ ਠੇਕੇ ਆਧਾਰ `ਤੇ ਉਹੀ ਸ਼ਰਤਾਂ ਅਤੇ ਨਿਯਮਾਂ `ਤੇ ਆਧਾਰਿਤ ਦਿੱਤੀ ਗਈ ਹੈ।
ਇੰਸਪੈਕਟਰ ਪ੍ਰਿਤਪਾਲ ਸਿੰਘ ਦੀ ਮੁੜ ਨਿਯੁੱਕਤੀ ਉਸ ਦੇ ਸ਼ਾਨਦਾਰ ਸਰਵਿਸ ਰਿਕਾਰਡ ਨੂੰ ਵੇਖਦੇ ਹੋਏ ਕੀਤੀ ਗਈ ਹੈ।ਉਹ ਅਕਤੂਬਰ 2011 ਤੋਂ ਮੁੱਖ ਮੰਤਰੀ ਸੁਰੱਖਿਆ ਵਿੱਚ ਤਾਇਨਾਤ ਹੈ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media