Tuesday, August 25, 2026

ਸਿੱਖ ਧਰਮ ਅਧਿਐਨ ਪੱਤਰ-ਵਿਹਾਰ ਕੋਰਸ ਦੀ ਸਲਾਨਾ ਪ੍ਰੀਖਿਆ 1 ਤੇ 2 ਫਰਵਰੀ ਨੂੰ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ  – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ SGPC Logoਕੋਰਸ ਦੀ ਸਲਾਨਾ ਪ੍ਰੀਖਿਆ 1 ਅਤੇ 2 ਫ਼ਰਵਰੀ ਨੂੰ ਆਯੋਜਿਤ ਕੀਤੀ ਜਾ ਰਹੀ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸੱਕਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ ਵੱਲੋਂ ਜਿਥੇ ਵਿਦਿਆਰਥੀਆਂ ਨੂੰ ਗੁਰਮਤਿ ਦੀ ਸਿੱਖਿਆ ਨਾਲ ਜੋੜਨ ਲਈ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਲਈ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ, ਉਥੇ ਹੀ ਨੌਕਰੀ ਪੇਸ਼ਾ, ਘਰੇਲੂ ਆਦਿ ਲੋਕਾਂ ਲਈ ਪੱਤਰ-ਵਿਹਾਰ ਕੋਰਸ ਰਾਹੀਂ ਧਾਰਮਿਕ ਸਿੱਖਿਆ ਦਾ ਪ੍ਰਬੰਧ ਕੀਤਾ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਸੈਸ਼ਨ 2018-2019 ਦੌਰਾਨ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਲਈ ਦੇਸ਼ ਵਿਦੇਸ਼ ਵਿੱਚੋਂ ਪੰਜ ਹਜ਼ਾਰ ਸਿਖਿਆਰਥੀਆਂ ਨੇ ਦਾਖ਼ਲਾ ਲਿਆ ਹੈ।ਉਨ੍ਹਾਂ ਦੱਸਿਆ ਕਿ 1 ਅਤੇ 2 ਫ਼ਰਵਰੀ ਨੂੰ ਵੱਖ-ਵੱਖ ਸੈਂਟਰਾਂ ’ਤੇ ਲਈ ਜਾਣ ਵਾਲੀ ਇਸ ਪ੍ਰੀਖਿਆ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਬੰਧਤ ਸੰਸਥਾਵਾਂ ਤੇ ਸਿਖਿਆਰਥੀਆਂ ਨੂੰ ਡੇਟਸ਼ੀਟ ਅਤੇ ਰੋਲ ਨੰਬਰ ਵੀ ਭੇਜੇ ਜਾ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਪ੍ਰੀਖਿਆ ਸਬੰਧੀ ਦਫ਼ਤਰੀ ਅਮਲੇ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ।ਜੌੜਾਸਿੰਘਾ ਨੇ ਕਿਹਾ ਕਿ ਜੇਕਰ ਕਿਸੇ ਨੂੰ ਡੇਟਸ਼ੀਟ ਜਾਂ ਰੋਲ ਨੰਬਰ ਨਹੀਂ ਪ੍ਰਾਪਤ ਹੋਏ ਤਾਂ ਉਹ ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਵਿਖੇ ਨਿੱਜੀ ਤੌਰ ’ਤੇ ਜਾਂ ਟੈਲੀਫੋਨ ਰਾਹੀਂ ਸੰਪਰਕ ਕਰ ਸਕਦੇ ਹਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …

Leave a Reply