Friday, March 6, 2026

ਨੈਸ਼ਨਲ ਡੀ-ਵਾਰਮਿੰਗ ਦਿਵਸ 8 ਫਰਵਰੀ ਨੂੰ ਮਨਾਇਆ ਜਾਵੇਗਾ – ਡਿਪਟੀ ਕਮਿਸ਼ਨਰ

ਤੰਦਰੁਸਤ ਪੰਜਾਬ ਸਿਹਤ ਮੁਹਿੰਮ ਜਾਗਰੂਕਤਾ ਵੈਨ ਝੰਡੀ ਦੇ ਕੇ ਰਵਾਨਾ
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਡੀ-ਵਾਰਮਿੰਗ ਦਿਵਸ 8 ਫਰਵਰੀ ਦਿਨ ਸ਼ੁਕਰਵਾਰ ਅਤੇ ਮੋਪ-ਅੱਪ ਦਿਵਸ 14 ਫਰਵਰੀ ਦਿਨ

ACD Systems Digital Imaging
ACD Systems Digital Imaging

ਵੀਰਵਾਰ ਨੂੰ ਮਨਾਇਆ ਜਾਵੇਗਾ, ਜਿਸ ਤਹਿਤ 1 ਤੋਂ 19 ਸਾਲ ਦੇ ਬੱਚਿਆਂ ਨੂੰ ਅਲਬੈਂਡਾਜੋਲ ਦੀ ਗੋਲੀ ਖੁਆਈ ਜਾਵੇਗੀ ਅਤੇ ਜਿਲ੍ਹਾ ਅੰਮਿ੍ਰਤਸਰ ਦੇ 1310 ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਲੱਗਭੱਗ 2 ਲੱਖ 5 ਹਜ਼ਾਰ ਬੱਚੇ ਅਤੇ 830 ਪ੍ਰਾਈਵੇਟ ਸਕੂਲਾਂ ਵਿੱਚ 2 ਲੱਖ 90 ਹਜ਼ਾਰ ਬੱਚੇ ਅਤੇ 1851 ਆਂਗਨਵਾੜੀ ਸੈਂਟਰਾਂ ਵਿੱਚ ਲੱਗਭੱਗ 1 ਲੱਖ 70 ਹਜ਼ਾਰ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ।
     ਇਸ ਸਬੰਧੀ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਨੇ ਸਿਹਤ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਆਪਣੇ ਅਧੀਨ ਸਾਰੇ ਬਲਾਕਾਂ ਦੇ ਐਸ:ਐਮ:ਓਜ਼ ਨੂੰ ਇਹ ਦਵਾਈ ਦਿੱਤੀ ਜਾਵੇਗੀ।ਸਕੂਲਾਂ ਅਤੇ ਆਂਗਨਵਾੜੀ ਵਿੱਚ ਅਨਰਜਿਸਟਰਡ ਬੱਚਿਆਂ ਨੂੰ ਆਂਗਨਵਾੜੀ ਸੈਂਟਰਾ ਵਿੱਚ ਜਾ ਕੇ ਦਾਵਈ ਖਾਣ ਲਈ ਪ੍ਰੇਰਿਤ ਕੀਤਾ ਜਾਵੇਗਾ।ਸੰਘਾ ਨੇ ਦੱਸਿਆ ਕਿ ਐਲਬੈਂਡਾਜੋਲ ਦੀਆਂ ਗੋਲੀਆਂ ਦੇ ਸੇਵਣ ਨਾਲ ਬੱਚਿਆਂ ਦੇ ਪੇਟ ਦੇ ਕੀੜਿਆਂ ਅਤੇ ਉਸ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਇਹ ਦਵਾਈ ਅਧਿਆਪਕਾਂ ਦੀ ਨਿਰਗਾਨੀ ਵਿੱਚ ਬੱਚਿਆਂ ਨੂੰ ਖਾਣੀ ਯਕੀਨੀ ਬਣਾਈ ਜਾਵੇਗੀ।
     ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਗਿਆ ਕਿ ਹਰ ਬਲਾਕ ਵਿੱਚ 1 ਲੱਖ ਗੋਲੀਆਂ ਆਇਰਨ ਅਤੇ ਕੈਲਸ਼ੀਅਮ ਦੀਆਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ। ਸੰਘਾ ਨੇ ਦੱਸਿਆ ਕਿ ਸਵਾਇਨ ਫਲੂ ਨੂੰ ਲੈ ਕੇ 22 ਸ਼ੱਕੀ ਮਰੀਜ ਪਾਏ ਗਏ ਸਨ ਜਿੰਨਾਂ ਵਿੱਚੋਂ 6 ਕੇਸ ਪਾਜਟਿਵ ਪਾਏ ਗਏ ਹਨ ਅਤੇ ਸਿਹਤ ਵਿਭਾਗ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।ਉਨਾਂ ਦੱਸਿਆ ਕਿ ਤੰਬਾਕੂ ਵਿਰੋਧੀ ਐਕਟ ਅਧੀਨ ਮਹੀਨਾ ਦਸੰਬਰ ਦੌਰਾਨ 18 ਚਲਾਨ ਕੱਟੇ ਗਏ ਹਨ  ਅਤੇ 1100 ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ।ਸੰਘਾ ਨੇ ਭਗਤ ਪੂਰਨ ਸਿੰਘ ਬੀਮਾ ਯੋਜਨਾ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਯੋਜਨਾ ਅਧੀਨ 4280 ਲਾਭਪਾਤਰੀਆਂ ਨੂੰ 26814800 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
     ਮੀਟਿੰਗ ਉਪਰੰਤ ਸੰਘਾ ਵੱਲੋਂ ਤੰਦਰੁਸਤ ਪੰਜਾਬ ਸਿਹਤ ਮੁਹਿੰਮ ਜਾਗਰੂਕਤਾ ਵੈਨ ਨੰੂ ਝੰਡੀ ਦੇ ਕੇ ਰਵਾਨਾ ਵੀ ਕੀਤਾ ਗਿਆ। ਸੰਘਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਇਕ ਵਧੀਆ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਅਧੀਨ ਜਿਲ੍ਹਾ ਅੰਮਿ੍ਰਤਸਰ ਵਿੱਚ 5 ਆਈ:ਈ:ਸੀ ਵੈਨਾਂ ਚਲਾਈਆਂ ਜਾ ਰਹੀਆਂ ਹਨ ਜੋ ਕਿ ਪੂਰੇ ਜਿਲੇ੍ਹ ਵਿੱਚ ਸਿਹਤ ਸਹੂਲਤਾਂ ਦਾ ਪ੍ਰਚਾਰ ਕਰਨਗੀਆਂ।
     ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਹਰਦੀਪ ਸਿੰਘ ਘਈ ਨੇ ਦੱਸਿਆ ਕਿ ਇਹ ਵੈਨਾਂ ਪ੍ਰਤੀ ਦਿਨ 6 ਤੋਂ 8 ਪਿੰਡਾਂ ਵਿੱਚ ਸਿਹਤ ਸਹੂਲਤਾਂ ਦਾ ਪ੍ਰਚਾਰ ਕਰਨਗੀਆਂ ਅਤੇ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ ਜਿਸ ਵਿੱਚ ਮਰੀਜਾਂ ਦੀ ਜਾਂਚ ਵੀ ਕੀਤੀ ਜਾਵੇਗੀ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ।
     ਇਸ ਮੀਟਿੰਗ ਵਿੱਚ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਡਾ: ਕਿਰਨਦੀਪ ਕੌਰ ਸਹਾਇਕ ਸਿਵਲ ਸਰਜਨ, ਡਾ. ਸੁਖਪਾਲ ਸਿੰਘ, ਡਾ: ਪ੍ਰਭਦੀਪ ਕੌਰ, ਡਾ: ਚਰਨਜੀਤ ਸਿੰਘ, ਡਾ: ਰਮੇਸ਼ਪਾਲ, ਡਾ: ਮਦਨ ਮੋਹਨ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰ ਹਾਜਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply