ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਦੇ ਅਧੀਨ ਸਾਇੰਸ ਐਜੂਕੇਸ਼ਨ ਸੈਂਟਰ ਨੇ ਐਸ.ਆਰ.ਡੀ.ਏ.ਵੀ ਪਬਲਿਕ ਸਕੂਲ ਦਇਆਨੰਦ ਵਿਹਾਰ ਨਵੀਂ ਦਿੱਲੀ ਵਿਖੇ `ਵਿਗਿਆਨਿਕਾ 2018` ਦਾ ਅਯੋਜਨ ਕੀਤਾ।ਜਿਸ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ ਦੀ ਨੌਵੀਂ ਜਮਾਤ ਦੀ ਵਿਦਿਆਰਥਣ `ਤਾਨਿਸ਼ਦੀਪ ਧੰਜੂ ਨੇ ਆਲ ਇੰਡੀਆ ਪੱਧਰ `ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਇੱਕ ਹਜ਼ਾਰ ਰੁਪਏ ਦਾ ਨਕਦ ਇਨਾਮ ਵੀ ਜਿੱਤਿਆ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਵਿਦਿਆਰਥਣ ਨੂੰ ਇਸ ਸ਼ਾਨਦਾਰ ਕਾਮਯਾਬੀ `ਤੇ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ।ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥਣ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਸ ਦੇ ਸੁਨਹਿਰੀ ਭਵਿੱਖ ਲਈ ਅਸ਼ੀਰਵਾਦ ਦਿੱਤਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media