ਜੰਡਿਆਲਾ ਗੁਰੂ, 29 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਹੈ ਕਿ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ 27 ਜਨਵਰੀ ਨੂੰ ਸਿੱਖਿਆ ਮੰਤਰੀ ਪੰਜਾਬ ਦਾ ਜੋ ਘਿਰਾਉ ਕੀਤਾ ਜਾਣਾ ਸੀ, ਉਹ ਸਿੱਖਿਆ ਮੰਤਰੀ ਵਲੋਂ ਸੰਘਰਸ਼ ਕਮੇਟੀ ਦੀਆਂ ਕੁੱਝ ਮੰਗਾਂ ਮੰਨਣ ਅਤੇ 8 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਨਾਲ ਸੰਘਰਸ਼ ਕਮੇਟੀ ਦੀ ਮੀਟਿੰਗ ਤੈਅ ਕਰਵਾਉਣ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ। ਉਨਾਂ ਕਿਹਾ ਕਿ ਹੁਣ 8 ਫਰਵਰੀ ਨੂੰ ਹਰੇਕ ਤਰੵਾਂ ਦੇ ਕੱਚੇ ਅਧਿਆਪਕਾਂ ਨੂੰ ਪੱਕਿਆਂ ਕਰਨ, ਰਮਸਾ ਤੇ ਐਸ.ਐਸ.ਏ ਅਧਿਆਪਕਾਂ ਦੀ ਤਨਖਾਹ ਕਟੌਤੀ ਬੰਦ ਕਰਨ, ਪੇਅ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕਰਨ, ਡੀ.ਏ ਦੀਆਂ ਕਿਸ਼ਤਾਂ ਅਤੇ ਸਾਰੇ ਬਕਾਏ ਦੇਣ ਆਦਿ ਮਸਲਿਆਂ ਸਬੰਧੀ ਮੁੱਖ ਮੰਤਰੀ ਨਾਲ ਨਾਲ ਸੰਘਰਸ਼ ਕਮੇਟੀ ਦੀ ਮੀਟਿੰਗ ਹੋਵੇਗੀ।ਲਾਹੌਰੀਆ ਨੇ ਦੱਸਿਆ ਕਿ ਜੇਕਰ ਇਸ ਮੀਟਿੰਗ ਵਿੱਚ ਉਪਰੋਕਤ ਮਸਲੇ ਹੱਲ ਨਾ ਕੀਤੇ ਗਏ ਤਾਂ 9 ਫਰਵਰੀ ਨੂੰ ਅਧਿਆਪਕ ਸੰਘਰਸ਼ ਕਮੇਟੀ ਵਲੋਂ ਪਟਿਆਲਾ ਵਿਖੇਂ ਵਿਸ਼ਾਲ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ।
ਇਸ ਮੌਕੇ ਸੁਖਰਾਜ ਸਿੰਘ ਕਾਹਲੋ, ਸੁਰਿੰਦਰ ਸਿੰਘ ਬਾਠ, ਮਲਕੀਤ ਸਿੰਘ ਕਦਗਿੱਲ, ਸਤਵੰਤ ਸਿੰਘ ਸੱਤੀ ਤਰਨ ਤਾਰਨ, ਹਰਜਿੰਦਰਪਾਲ ਸਿੰਘ ਸਠਿਆਲਾ, ਸੁਲੱਖਣ ਸਿੰਘ ਬੇਰੀ, ਗੁਰਮੇਲ ਸਿੰਘ ਬਰੵੇ, ਹੀਰਾ ਸਿੰਘ ਪੱਡਾ, ਜਸਪਾਲ ਸਿੰਘ, ਸਤਨਾਮ ਸਿੰਘ ਫਗਵਾੜਾ, ਨਵਦੀਪ ਸਿੰਘ ਵਿਰਕ, ਗੁਰਿੰਦਰ ਸਿੰਘ ਸਿੱਧੂ, ਗੁਰਪ੍ਰਤਾਪ ਸਿੰਘ ਗਿੱਲ, ਹਿਮਾਸ਼ੂ ਸ਼ਰਮਾ ਤੇ ਗੁਰਪ੍ਰੀਤ ਸਿੰਘ ਬਾਜਵਾ ਆਦਿ ਆਗੂ ਹਾਜ਼ਰ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media