Tuesday, July 28, 2026

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਦਫਤਰ ਈ.ਓ ਵਿੰਗ ਪੁਲਿਸ ਲਾਈਨ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ Bribeਮਹਿੰਦਰ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਰਛਪਾਲ ਸਿੰਘ ਵਾਸੀ ਪਿੰਡ ਲੋਹਾਰਾ, ਲੁਧਿਆਣਾ ਦੀ ਸ਼ਿਕਾਇਤ `ਤੇ ਫ਼ੜਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੀ ਫਰਮ ਖਿਲਾਫ਼ ਦਿੱਤੀ ਦਰਖਾਸਤ `ਤੇ ਕਾਰਵਾਈ ਨਾ ਕਰਨ ਬਦਲੇ ਏ.ਐਸ.ਆਈ ਮਹਿੰਦਰ ਸਿੰਘ ਵਲੋਂ 50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 40,000 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ `ਤੇ ਹੀ ਦਬੋਚ ਲਿਆ।ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply