Sunday, September 8, 2024

ਅੰਗਹੀਣ 6 ਸਤੰਬਰ ਨੂੰ ਜਲੰਧਰ ਕੰਪਨੀ ਬਾਗ ਵਿਖੇ ਪਹੁੰਚਣ – ਗਿੱਲ

PPN03091401ਅੰਮ੍ਰਿਤਸਰ, 4 ਸਤੰਬ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਰਾਜ ਦੇ ਸਮੂਹ ਵਿਭਾਗਾਂ ਨੂੰ ਅੰਗਹੀਣਾਂ ਦਾ ਬਣਦਾ ਕੋਟਾ ਪੂਰਾ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਜਿਸ ਦੇ ਉਲਟ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਸ ਨੂੰ ਕੋਟੋ ਨੂੰ ਬਿਲਕੁਲ ਹੀ ਅਣਗੋਲਿਆਂ ਕੀਤਾ ਗਿਆ ਹੈ।ਇਹ ਜਾਣਕਾਰੀ ਸz. ਮੰਗਲ ਸਿੰਘ ਗਿੱਲ ਸੂਬਾ ਪ੍ਰਧਾਨ ਅੰਗਹੀਣ ਭਲਾਈ ਯੂਨੀਅਨ ਪੰਜਾਬ ਨੇ ਸਥਾਨਕ ਕੰਪਨੀ ਬਾਗ ਅੰਮ੍ਰਿਤਸਰ ਵਿਖੇ ਅੰਗਹੀਣਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਰਾਜ ਦੀਆਂ ਸਮੂਹ ਕਾਰਪੋਰੇਸ਼ਨਾਂ ਵਿੱਚ ਪਿਛਲੇ ਸਮੇਂ ਦੌਰਾਨ ਮੁਹੱਲਾ ਸੁਧਾਰ ਕਮੇਟੀਆਂ ਵਿੱਚ ਆਪਣੇ ਚਹੇਤਿਆਂ ਨੂੰ ਰੱਖ ਕੇ ਪਰਮਾਨੈਂਟ ਨਿਯੁਕਤੀ ਪੱਤਰ ਜਾਰੀ ਕੀਤੇ ਹਨ, ਜਿਸ ਤਹਿਤ ਯੂਨੀਅਨ ਵੱਲੋਂ ਅੰਗਹੀਣਾਂ ਨੂੰ ਬਣਦਾ ਹੱਕ ਦਿਵਾਉਣ ਲਈ ਹਾਈਕੋਰਟ ਦਾ ਦਰਵਾਜਾ ਖੜਕਾਇਆ ਗਿਆ। ਉਨ੍ਹਾਂ ਨੇ ਅੰਮ੍ਰਿਤਸਰ ਅਤੇ ਜਲੰਧਰ ਦੇ ਅੰਗਹੀਣਾ ਨੂੰ ਅਪੀਲ ਕੀਤੀ ਹੈ ਕਿ ਜਿੰਨਾਂ ਵੱਲੋ ਕਾਰਪੋਰੇਸ਼ਨ ਜਲੰਧਰ ਵਿਖੇ ਨੌਕਰੀ ਲਈ ਅਪਲਾਈ ਕੀਤਾ ਗਿਆ ਹੈ ਉਹ ਮਿਤੀ 6 ਸਤੰਬਰ ਕੰਪਨੀ ਬਾਗ ਜਲੰਧਰ ਵਿਖੇ ਪਹੁੰਚਣ ਦੀ ਖੇਚਲ ਕਰਨ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …

Leave a Reply