ਬਠਿੰਡਾ, 30 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬ ਯੂ ਟੀ ਅਤੇ ਪੈਲਸ਼ਨਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਸੰਘਰਸ਼ ਕਮੇਟੀ ਬਠਿੰਡਾ
ਇਕਾਈ ਵੱਲੋਂ ਜਿਲ੍ਹਾ ਕਚਿਹਰੀਆਂ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਮੁਜਾਹਰਾ ਕੀਤਾ ਗਿਆ। ਵਿਸ਼ਾਲ ਰੋਸ ਧਰਨਾ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਮਹਿਕਮਿਆਂ ਦਾ ਨਿਜ਼ੀਕਰਨ ਕਰਕੇ ਇੰਨ੍ਹਾਂ ਨੂੰ ਪ੍ਰਾਈਵੇਟ ਹੱਥਾਂ ’ਚ ਸੌਂਪ ਰਹੀ ਹੈ, ਮਹਿਕਮਿਆਂ ਦੀ ਕੀਮਤੀ ਜ਼ਮੀਨ ਵੇਚ ਰਹੀ ਹੈ।ਸਿਹਤ ਅਤੇ ਸਿੱਖਿਆ ਵਰਗੇ ਜਰੂਰੀ ਮਹਿਕਮਿਆਂ ਦਾ ਨਿਜ਼ੀਕਰਨ ਕਰਕੇ ਖਾਤਮਾ ਕੀਤਾ ਜਾ ਰਿਹਾ ਹੈ। ਸੰਘਰਸ਼ ਕਮੇਟੀ ਦੇ ਆਗੂਆਂ ਨੇ ਸਰਕਾਰ ’ਤੇ ਦੋਸ਼ ਲਗਾਇਆ ਕਿ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਡੀ ਏ ਦੀਆਂ ਕਿਸ਼ਤਾਂ, ਕਿਸ਼ਤਾਂ ਦੇ ਬਕਾਏ, ਕੱਚਿਆ ਕਾਮਿਆਂ ਨੂੰ ਪੱਕਾ ਨਾ ਕਰਕੇ ਚੋਣ ਮੈਨੀਫੈਸਟੋ ਦੀ ਉਲੰਘਣਾ ਕਰ ਰਹੀ ਹੈ।ਉਨ੍ਹਾਂ ਮੰਗ ਕੀਤੀ ਕਿ ਵੱਖ ਵੱਖ ਵਿਭਾਗਾਂ ’ਚ ਪਈਆਂ ਹਜਾਰਾਂ ਖਾਲੀ ਅਸਾਮੀਆਂ ਨੂੰ ਰੈਗੂਲਰ ਗ੍ਰੇਡ ’ਚ ਭਰਿਆ ਜਾਵੇ, ਮਹਿਕਮਿਆਂ ਦਾ ਨਿਜ਼ੀਕਰਨ ਬੰਦ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਲਾ ਕੀਤੀ ਜਾਵੇ, ਬੰਦ ਕੀਤੇ ਸਰਕਾਰੀ ਥਰਮਲ ਪਲਾਂਟ ਮੁੜ ਚਾਲੂ ਕੀਤੇ ਜਾਣ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ’ਚ ਉਨ੍ਹਾਂ ਵੱਲੋਂ ਸੰਘਰਸ਼ ਨੂੰ ਤਿੱਖਾ ਰੂਪ ਦਿੱਤਾ ਜਾਵੇਗਾ। ਇਸ ਮੌਕੇ ਦਰਸ਼ਨ ਮੌੜ, ਗੁਰਦੀਪ ਸਿੰਘ, ਕੇਵਲ ਸਿੰਘ, ਗਗਨਦੀਪ ਸਿੰਘ, ਗੁਰਸੇਵਕ ਸਿੰਘ, ਮਨਜੀਤ ਸਿੰਘ, ਸੁਖਦੇਵ ਸਿੰਘ ਚੌਹਾਨ, ਕੁਲਵੰਤ ਕਿੰਗਰਾ, ਭੋਲਾ ਸਿੰਘ ਮਲੂਕਾ, ਅਜੈਬ ਸਿੰਘ, ਪ੍ਰੀਤਮ ਸਿੰਘ ਬਰਾੜ, ਗੁਰਬੰਸ ਸਿੰਘ, ਅਰੁਣ ਕੁਮਾਰ, ਬਲਰਾਜ ਮੌੜ, ਜਸਵਿੰਦਰ ਸ਼ਰਮਾ, ਹਰਜਿੰਦਰ ਸਿੰਘ , ਗੁਰਇਕਬਾਲ ਸਿੰਘ ਨੇ ਧਰਨੇ ਨੂੰ ਸੰਬੋਧਨ ਕੀਤਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media