ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅਜ਼ਾਦੀ ਦੇ ਮਹਾਨ ਘੁਲਟੀਏ ਅਤੇ ਰਾਸ਼ਟਰਪਿਤਾ ਮੋਹਨਦਾਸ ਕਰਮਚੰਦ ਗਾਂਧੀ ਦੀ ਬਰਸੀ
ਮਨਾਉਣ ਦੇ ਸੰਬੰਧ ਵਿੱਚ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਵਿੱਚ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।ਗਾਂਧੀ ਜੀ ਇੱਕ ਅਜਿਹੇ ਭਾਰਤੀ ਕਾਰਜਕਰਤਾ ਹੋਏ ਹਨ ਜਿੰਨ੍ਹਾਂ ਨੇ ਅਜ਼ਾਦੀ ਦੇ ਅੰਦੋਲਨ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਈ ਸੀ।ਦੇਸ਼ ਦੀ ਰਾਜਨੀਤਿਕ ਉਨੱਤੀ ਲਈ ਅਹਿੰਸਾ ਦੇ ਸਿਧਾਂਤ ਨੂੰ ਅਪਨਾਉਣ ਲਈ ਉਨ੍ਹਾਂ ਦਾ ਅੰਤਰਰਾਸ਼ਟਰੀ ਪੱਧਰ ਤੇ ਆਦਰ ਕੀਤਾ ਜਾਂਦਾ ਹੈ।1948 ਈ: ਵਿੱਚ ਜਦੋਂ ਇਸ ਦਿਨ ਗਾਂਧੀ ਜੀ ਸ਼ਾਮ ਦੀ ਪ੍ਰਾਰਥਨਾ ਸਮੇਂ ਅੰਤਮ ਸਾਹ ਲੈ ਰਹੇ ਸਨ ਤਾਂ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਦੌੜ ਗਈ ਸੀ ।
ਵਿਦਿਆਰਥੀਆਂ ਨੇ ਇਸ ਮੌਕੇ ਤੇ ਗਾਂਧੀ ਜੀ ਦੀ ਪ੍ਰੇਰਨਾਦਾਇਕ ਜਿੰ਼ਦਗੀ ਬਾਰੇ ਦੱਸਿਆ ਅਤੇ ਅਜ਼ਾਦੀ ਦੇ ਸੰਘਰਸ਼ ਵਿੱਚ ਉਨ੍ਹਾਂ ਦੀ ਦੇਣ ਨੂੰ ਯਾਦ ਕੀਤਾ।ਵਿਦਿਆਰਥੀਆਂ ਨੇ ਇਸ ਮੌਕੇ ਤੇ ਦੇਸ਼-ਭਗਤੀ ਦੇ ਗੀਤ ਗਾਏ ਤੇ ਦੇਸ਼ਸ਼ਭਗਤੀ ਦੀਆਂ ਕਵਿਤਾਵਾਂ ਪੜ੍ਹ ਕੇ ਸਰੋਤਿਆਂ ਨੂੰ ਮੰਤਰ-ਮੁਗਧ ਕਰ ਦਿੱਤਾ।ਰਾਸ਼ਟਰਪਿਤਾ ਦੇ ਸਤਿਕਾਰ ਵੱਜੋਂ ਸਕੂਲ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ ।
ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਉਸ ਅਜ਼ਾਦੀ ਦੀ ਕਦਰ ਕਰਨ ਲਈ ਕਿਹਾ, ਜਿਹੜੀ ਉਹ ਮਾਣ ਰਹੇ ਹਨ।ਉਨ੍ਹਾਂ ਨੂੰ ਸਮਾਜ ਦੀ ਸ਼ਾਂਤੀ ਅਤੇ ਭਾਈਚਾਰੇ ਲਈ ਕੰਮ ਕਰਨਾ ਚਾਹੀਦਾ ਹੈ ।
ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਮਹਾਨ ਵਿਅਕਤੀ ਦੇ ਦੱਸੇ ਹੋਏ ਰਾਹ ਤੇ ਚੱਲਣ ਲਈ ਪੇ੍ਰਰਿਤ ਕੀਤਾ ਜੋ ਇਮਾਨਦਾਰੀ ਅਤੇ ਸੱਚਾਈ ਦੇ ਪ੍ਰਤੀਕ ਸਨ।ਉਨ੍ਹਾਂ ਨੇ ਦੱਸਿਆ ਕਿ ਅਜਿਹੇ ਮਹਾਨ ਨੇਤਾ ਮਨੁੱਖਤਾ ਲਈ ਇੱਕ ਡੂੰਘੀ ਛਾਪ ਛੱਡ ਕੇ ਜਾਂਦੇ ਹਨ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media