ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਮਾਜ ਸੇਵੀ ਸੰਸਥਾ ਰੀਹੈਬਲੀਟੇਸ਼ਨ ਐਂਡ ਸੈਟਲਮੈਂਟ ਆਰਗੇਨਾਈਜੇਸ਼ਨ (ਰਾਸਾ) ਮੁੱਖੀ
ਕਮਲਜੀਤ ਕੌਰ ਗਿੱਲ ਨੂੰ ਉਨ੍ਹਾਂ ਵਲੋਂ ਨਿਭਾਈਆਂ ਜਾ ਹੀਆਂ ਸੇਵਾਵਾਂ ਦੇ ਮੱਦੇਨਜਰ ਗਣਤੰਤਰ ਦਿਵਸ ਸਮਾਗਮ ਦੌਰਾਨ ਸੂਬਾ ਸਰਕਾਰ ਵਲੋਂ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਉਨ੍ਹਾਂ ਨੂੰ ਗੁਰੂ ਨਾਨਕ ਸਟੇਡਿਅਮ ਵਿਖੇ ਆਯੋਜਿਤ ਸਮਾਰੋਹ `ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਡੀ.ਸੀ ਕਮਲਦੀਪ ਸਿੰਘ ਸੰਘਾ ਅਤੇ ਪੁਲਿਸ ਕਮਿਸ਼ਨਰ ਐਸ.ਸ਼੍ਰੀਵਾਸਤਵ ਵਲੋਂ ਦਿੱਤਾ ਗਿਆ ।
ਜਿਕਰਯੋਗ ਹੈ ਕਿ ਰਾਸਾ ਸੰਸਥਾ ਕਰੀਬ ਇੱਕ ਦਸ਼ਕ ਤੋਂ ਸਮਾਜ ਸੇਵਾ ਦੇ ਕੰਮ ਕਰਦੀ ਆ ਰਹੀ ਹੈ।ਇਸ ਵਲੋਂ ਸਰਹੱਦੀ ਅਤੇ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫਤ ਸਿਲਾਈ-ਕਢਾਈ, ਬਿਊਟੀ ਪਾਰਲਰ, ਕਿਚਨ ਅਤੇ ਕੰਪਿਊਟਰ ਸਿਖਲਾਈ ਦਿੱਤੀ ਜਾਂਦੀ ਹੈ ਇਸੇ ਤਰ੍ਹਾਂ ਨੌਜਵਾਨਾਂ ਨੂੰ ਨੂੰ ਨਸ਼ੇ ਤੋਂ ਦੂਰ ਰੱਖਣ, ਖੇਡਾਂ ਵੱਲ ਪ੍ਰੇਰਿਤ ਕਰਨ, ਵਾਤਾਵਰਣ ਸੰਭਾਲ, ਕੰਨਿਆ ਭਰੂਣ ਹੱਤਿਆ ਅਤੇ ਦਾਜ ਦੇ ਖਾਤਮੇ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਂਦੇ ਹਨ ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media