Wednesday, July 29, 2026

ਪੰਜਾਬ ਕਾਂਗਰਸ ਪ੍ਰਧਾਨ ਨੇ 15ਵੇਂ ਵਿੱਤ ਕਮਿਸ਼ਨ ਸਾਹਮਣੇ ਰੱਖੀਆਂ ਪੰਜਾਬ ਦੀਆਂ ਹੱਕੀਂ ਮੰਗਾਂ

ਕਿਸਾਨਾਂ ਦੇ ਕਰਜ ਮਾਫੀ ਵਿਚ ਸਹਿਯੋਗ ਕਰੇ ਕੇਂਦਰ ਸਰਕਾਰ
ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਦੌਰੇ ਤੇ ਆਏ 15ਵੇਂ ਵਿੱਤ ਕਮਿਸ਼ਨ ਦੇ ਸਨਮੁੱਖ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ PUNJ3001201925ਪਠਾਨਕੋਟ/ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਪੰਜਾਬ ਨਾਲ ਸਬੰਧਤ ਕੁਝ ਮਹੱਤਵਪੂਰਨ ਮੁੱਦੇ ਉਠਾਏ ਹਨ। ਕਮਿਸ਼ਨ ਚੇਅਰਮੈਨ ਐਨ.ਕੇ ਸਿੰਘ ਸਮੇਤ ਕਮਿਸ਼ਨ ਨਾਲ ਬੈਠਕ ਦੌਰਾਨ ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਜਿਸ ਨੇ ਲੰਬਾ ਸਮਾਂ ਅੱਤਵਾਦ ਦਾ ਦੁੱਖ ਸਹਾਰਿਆ ਹੈ।ਪੰਜਾਬ ਦੀਆਂ ਸੀਮਾਵਾਂ ਪਾਕਿਸਤਾਨ ਨਾਲ ਲੱਗਦੀਆਂ ਹਨ, ਇਸ ਲਈ ਇਸ ਨੂੰ ਵਿਸੇਸ਼ ਹਾਲਤਾਂ ਵਾਲਾ ਸੂਬਾ ਮੰਨਦਿਆਂ ਕੇਂਦਰ ਸਰਕਾਰ ਇੱਥੇ ਉਦਯੋਗਾਂ ਦੀ ਸਥਾਪਨਾ ਕਰੇ।ਉਨ੍ਹਾਂ ਨਾਲ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਸ੍ਰੀ ਅਮਿੱਤ ਵਿਜ ਵੀ ਹਾਜਰ ਸਨ।
    ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਗੁਆਂਢ ਵਿਚ ਜੰਮੂ ਤੇ ਕਸ਼ਮੀਰ, ਹਿਮਾਚਲ ਪ੍ਰਦੇਸ਼ ਵਰਗੇ ਸੂਬਿਆਂ ਨੂੰ ਵਿਸੇਸ਼ ਰਿਆਇਤਾਂ ਦਿੱਤੀਆਂ ਗਈਆਂ ਹਨ ਜਿਸ ਕਾਰਨ ਪੰਜਾਬ ਦੀ ਇੰਡਸਟਰੀ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਵਿਚ ਵੱਡੀ ਸਮੱਰਥਾ ਹੈ, ਜਦ ਕਿ ਰਾਜ ਦਾ ਬੁਨਿਆਦੀ ਢਾਂਚਾ ਵੀ ਉਦਯੋਗਾਂ ਦੀ ਸਥਾਪਨਾਂ ਦੇ ਪੂਰੀ ਤਰਾਂ ਨਾਲ ਅਨੁਕੂਲ ਹੈ। ਇਸ ਲਈ ਕੇਂਦਰ ਸਰਕਾਰ ਨੂੰ ਇਸ ਸਰਹੱਦੀ ਸੂਬੇ ਦੇ ਉਦਯੋਗੀਕਰਨ ਲਈ ਅੱਗੇ ਆਉਣਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਕਿ ਖੇਤੀ ਦੇ ਖੇਤਰ ਵਿਚ ਪੰਜਾਬ ਨੇ ਉਚਤਮ ਮੁਕਾਮ ਹਾਸਲ ਕਰ ਲਿਆ ਹੈ ਅਤੇ ਹੁਣ ਸੂਬੇ ਦੀ ਹੋਰ ਤਰੱਕੀ ਲਈ ਉਦਯੋਗ ਲਗਾਉਣੇ ਜਰੂਰੀ ਹਨ। ਉਨ੍ਹਾਂ ਨੇ ਕਿਹਾ ਕਿ ਗੁਰਦਾਸਪੁਰ ਸਮੇਤ ਰਾਜ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਨਵੇਂ ਉਦਯੋਗ ਲਗਾਉਣ ਤੇ ਵਿਸੇਸ਼ ਤਵੱਜੋਂ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਵਿਚ ਉਦਯੋਗਿਕ ਵਿਕਾਸ ਦੀਆਂ ਵੱਡੀਆਂ ਸੰਭਾਵਨਾਵਾਂ ਹਨ।
    ਇਸੇ ਤਰਾਂ ਐਸ.ਸੀ ਬੱਚਿਆਂ ਦੇ ਵਜੀਫੇ ਦੀ ਗੱਲ ਕਰਦਿਆਂ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਰਕਾਰ ਨੇ ਇਸ ਸਕੀਮ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕੀਤਾ ਸੀ।ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਸਭ ਤੋਂ ਵੱਧ ਐਸ.ਸੀ ਅਬਾਦੀ ਹੈ ਪਰ ਫਿਰ ਵੀ ਕੇਂਦਰ ਸਰਕਾਰ ਰਾਜ ਦੇ ਵਿਦਿਆਰਥੀਆਂ ਲਈ ਸਮੇਂ ਸਿਰ ਵਜੀਫਾ ਜਾਰੀ ਨਹੀਂ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਵਜੀਫਾ ਜਾਰੀ ਕਰਨ ਵਿਚ ਦੇਰੀ ਨਹੀਂ ਹੋਣੀ ਚਾਹੀਦੀ ਹੈ।ਉਨ੍ਹਾਂ ਨੇ ਕਿਹਾ ਕਿ ਸਿੱਖਿਆ ਦੇ ਪ੍ਰਸਾਰ ਨਾਲ ਹੀ ਐਸ.ਸੀ. ਭਾਈਚਾਰਿਆਂ ਦਾ ਸਮਾਜਿਕ ਆਰਥਿਕ ਤਰੱਕੀ ਕੀਤੀ ਜਾ ਸਕਦੀ ਹੈ।
    ਇਸੇ ਤਰਾਂ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਨਾ ਕੇਵਲ ਸਰਹੱਦਾਂ ਦੀ ਰਾਖੀ ਕਰਨ ਵਾਲਾ ਸੂਬਾ ਹੈ ਸਗੋਂ ਦੇਸ਼ ਦੇ ਅੰਨ ਭੰਡਾਰ ਭਰਨ ਵਾਲਾ ਸੂਬਾ ਵੀ ਹੈ।ਇਸ ਲਈ ਪੰਜਾਬ ਨੂੰ ਕੇਂਦਰ ਵੱਲੋਂ ਮਦਦ ਮਿਲਣੀ ਚਾਹੀਦੀ ਹੈ।ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇਸ਼ ਲਈ ਅਨਾਜ ਖਰੀਦ ਕਰਦਾ ਹੈ ਪਰ ਇਸ ਖਰੀਦ ਬਦਲੇ ਪੰਜਾਬ ਸਿਰ 31000 ਕਰੋੜ ਦਾ ਕਰਜ ਚੜਾ ਦਿੱਤਾ ਗਿਆ ਜੋ ਕਿ ਸੂਬੇ ਦੇ ਅਰਥਚਾਰੇ ਤੇ ਵੱਡਾ ਬੋਝ ਹੈ।ਇਹ ਕਰਜਾ ਮਾਫ ਹੋਣਾ ਚਾਹੀਦਾ ਹੈ।ਇਸੇ ਤਰਾਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ ਮਾਫੀ ਦੀ ਯੋਜਨਾ ਦੀ ਗੱਲ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਦੇਸ਼ ਦਾ ਕਿਸਾਨ ਇਸ ਸਮੇਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਸੇ ਲਈ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਕਿਸਾਨਾਂ ਦੇ ਕਰਜੇ ਮਾਫ ਕਰਨ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਵੀ ਮੰਗ ਕੀਤੀ ਕਿ ਕਿਸਾਨਾਂ ਨੂੰ ਕਰਜੇ ਮਾਫੀ ਵਿਚ ਰਾਜ ਸਰਕਾਰਾਂ ਦੀ ਮਦਦ ਕੀਤੀ ਜਾਵੇ।
 

Check Also

ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …

Leave a Reply