ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੇ ਰਾਸ਼ਟਰ ਪਿਤਾ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਂਟ
ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ
ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਪਠਾਨਕੋਟ ਵਲੋਂ ਉਨਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ।
ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅੱਜ ਅਸੀਂ ਨਿੱਘੀ ਤੇ ਆਜ਼ਾਦ ਫਿਜ਼ਾ ਵਿਚ ਵਿੱਚਰ ਰਹੇ ਹਾਂ ਅਤੇ ਸਾਨੂੰ ਹਮੇਸ਼ਾਂ ਉਨਾਂ ਨੂੰ ਆਪਣੇ ਚੇਤਿਆਂ ਵਿਚ ਰੱਖਣਾ ਚਾਹੀਦਾ ਹੈ।ਉਨਾਂ ਕਿਹਾ ਕਿ ਦੇਸ਼ ਦੀ ਖਾਤਰ ਜਾਨਾਂ ਕੂਰਬਾਨ ਕਰਨ ਵਾਲੇ ਸੂਰਬੀਰਾਂ ਦਾ ਅਸੀਂ ਦੇਣਾ ਨਹੀਂ ਦੇ ਸਕਦੇ ਅਤੇ ਉਨ੍ਹਾਂ ਵਲੋਂ ਸੰਜੋਏ ਹੋਏ ਸੁਪਨਿਆਂ ਨੂੰ ਸਾਨੂੰ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਪੂਰਾ ਕਰਨਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡਾ ਵੀ ਫਰਜ਼ ਬਣਦਾ ਹੈ ਕਿ ਦੇਸ਼ ਦੀ ਖੁਸ਼ਹਾਲੀ ਤੇ ਵਿਕਾਸ ਵਿਚ ਆਪਣਾ ਯੋਗਦਾਨ ਪਾਈਏ ਅਤੇ ਦੇਸ਼ ਦੀ ਤਰੱਕੀ ਅਤੇ ਵਿਕਾਸ ਲਈ ਸਾਨੂੰ ਆਪਣੇ-ਆਪਣੇ ਖੇਤਰ ਵਿਚ ਸਕਾਰਤਮਕ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਦੇਸ਼ ਅੰਦਰ ਅਮਨ, ਸਾਂਤੀ ਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ 30 ਜਨਵਰੀ ਦਾ ਦਿਨ ਭਾਰਤ ਦੇ ਇਤਿਹਾਸ ਵਿਚ ਬਹੁਤ ਮਹੱਤਵ ਰੱਖਦਾ ਹੈ ਅਤੇ ਇਸ ਦਿਨ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ। ਇਸ ਮੌਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਲਾਮੀ ਦਿੱਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕੁਲਵੰਤ ਸਿੰਘ ਆਈ.ਏ.ਐਸ, ਐਸ.ਪੀ ਅੱਪਰੇਸ਼ਨ ਪਠਾਨਕੋਟ ਹੇਮ ਪੁਸਪ, ਸਹਾਇਕ ਕਮਿਸ਼ਨਰ ਜਨਰਲ ਪਿਰਥੀ ਸਿੰਘ, ਤਹਿਸੀਲਦਾਰ ਪਠਾਨਕੋਟ ਪਰਮਪ੍ਰੀਤ ਸਿੰਘ ਗੋਰਾਇਆ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ, ਪਰਮਪਾਲ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਜਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਰਵਿੰਦਰ ਸ਼ਰਮਾ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media