Monday, November 23, 2026

ਭਰਤ ਇੰਦਰ ਚਾਹਲ ਵਲੋਂ ਸ਼ੂਟਿੰਗ `ਚ ਦੋ ਤਮਗੇ ਜੇਤੂ ਏ.ਐਸ.ਆਈ ਜਸਵੀਰ ਸਿੰਘ ਦਾ ਸਨਮਾਨ

ਚੰਡੀਗੜ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਭਰਤ ਇੰਦਰ ਸਿੰਘ ਚਹਿਲ ਨੇ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚਾਂਦੀ Sports1ਤੇ ਕਾਂਸੀ ਦੇ ਤਮਗੇ ਜਿੱਤਣ ਵਾਲੇ ਏ.ਐਸ.ਆਈ ਜਸਵੀਰ ਨੂੰ ਅੱਜ ਇਥੇ ਸਨਮਾਨਤ ਕੀਤਾ।ਚਹਿਲ ਨੇ ਪੰਜਾਬ ਪੁਲਿਸ ਦੇ ਇਸ ਨਿਸ਼ਾਨੇਬਾਜ਼ ਨੂੰ ਇਸ ਪ੍ਰਾਪਤੀ `ਤੇ ਵਧਾਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਸ ਨੇ ਕੌਮੀ ਪੱਧਰ `ਤੇ ਮੁਕਾਬਲੇ ਵਿੱਚ ਪ੍ਰਾਪਤੀ ਕਰ ਕੇ ਪੰਜਾਬ ਪੁਲਿਸ ਦਾ ਨਾਮ ਰੌਸ਼ਨ ਕੀਤਾ ਹੈ।ਏ.ਐਸ.ਆਈ ਜਸਵੀਰ ਸਿੰਘ ਨੇ ਪਟਿਆਲਾ ਵਿਖੇ ਹੋਈ ਬੈਸਟ ਸ਼ੂਟਰਜ਼ ਸ਼ੂਟਿੰਗ ਚੈਂਪੀਅਨਸ਼ਿਪ ਦੇ ਕਰਾਸਬੋਅ ਟੀਮ ਈਵੈਂਟ ਵਿੱਚ ਚਾਂਦੀ ਅਤੇ ਵਿਅਕਤੀਗਤ ਈਵੈਂਟ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਹੈ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply