Monday, September 21, 2026

ਬੱਪੀਆਣਾ ਸਰਪੰਚ ਦੀ ਕੁੱਟਮਾਰ ਵਿਰੁੱਧ ਵਿਚ ਹੋਈ ਮੀਟਿੰਗ

ਭੀਖੀ/ ਮਾਨਸਾ, 31 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਪਿਛਲੇ ਦਿਨੀਂ ਪਿੰਡ ਬੱਪੀਆਣਾ ਵਿਖੇ ਕੁੱਝ ਵਿਅਕਤੀਆਂ ਵਲੋਂ ਸਰਪੰਚ ਕੁਲਦੀਪ ਸਿੰਘ ਦੀ PUNJ3101201904ਕੁੱਟਮਾਰ ਕੀਤੀ ਗਈ ਸੀ।ਇਸ ਦੇ ਖਿਲਾਫ ਥਾਣਾ ਭੀਖੀ ਵਿਖੇ ਮਾਮਲਾ ਵੀ ਦਰਜ ਕੀਤਾ ਗਿਆ ਸੀ।ਪ੍ਰੰਤੂ ਕਿਸੇ ਵੀ ਵਿਅਕਤੀ ਦੀ ਗ੍ਰਿਫਤਾਰੀ ਫਿਲਹਾਲ ਨਹੀਂ ਹੋ ਸਕੀ।ਇਸ ਲਈ ਸ਼ਿਵ ਮੰਦਿਰ ਵਿਖੇ ਕਾਂਗਰਸ ਬਲਾਕ ਪ੍ਰਧਾਨ ਚਰਨਜੀਤ ਸਿੰਘ ਮਾਖਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਚਰਨਜੀਤ ਸਿੰਘ ਮਾਖਾ ਨੇ ਕਿਹਾ ਕਿ ਭੀਖੀ ਪੁਲਿਸ ਵਲੋਂ ਦੋਸ਼ੀਆਂ ਨੂੰ ਨਾ ਤਾਂ ਗ੍ਰਿਫਤਾਰ ਕੀਤਾ ਅਤੇ ਨਾ ਹੀ ਮਾਮਲਾ ਬਣਦੀਆਂ ਧਾਰਾਵਾਂ ਅਧੀਨ ਦਰਜ਼ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਜੇਕਰ ਭੀਖੀ ਪੁਲਿਸ 1 ਫਰਵਰੀ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰਦੀ ਤਾਂ 2 ਫਰਵਰੀ ਨੂੰ ਥਾਣਾ ਭੀਖੀ ਦਾ ਘਿਰਾਓ ਕਰ ਕੇ ਧਰਨਾ ਦਿੱਤਾ ਜਾਵੇਗਾ।ਇਸ ਸਬੰਧੀ ਜਦੋਂ ਥਾਣਾ ਭੀਖੀ ਦੇ ਏ.ਐਸ.ਆਈ ਨਛੱਤਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਦੋਸ਼ੀਆਂ ਖਿਲਾਫ ਧਾਰਾ 323,324,341,342,148,149,506,120 ਲਗਾ ਕੇ ਮਾਮਲਾ ਦਰਜ ਕੀਤਾ ਗਿਆ ਹੈ।ਧਾਰਾ ਵਿਚ ਵਾਧਾ ਕਰਦਿਆਂ 379,365 ਵੀ ਲਗਾਈ ਗਈ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
 ਇਸ ਮੌਕੇ ਧੰਨਾ ਸਿੰਘ ਸਾਬਕਾ ਸਰਪੰਚ ਸਮਾਉ, ਵਿਪਨ ਕੁਮਾਰ ਲੱਕੀ, ਰਾਜ ਕੁਮਾਰ ਰਾਜੂ, ਸੁਖਦੇਵ ਸਿੰਘ ਸਰਪੰਚ, ਸੁਰਿੰਦਰਪਾਲ ਸਿੰਘ ਚਕੇਰੀਆਂ, ਜੱਸੀ ਸਮਾਉ, ਅਮਰ ਸਿੰਘ ਸਰਪੰਚ ਮੌਜੋ ਖੁਰਦ, ਹਰਦੀਪ ਸਿੰਘ ਅਤੇ ਕੁਲਦੀਪ ਸਿੰਘ ਮੌਜੂਦ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply