ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਨੇ ਪੰਜਾਬ ਰਾਜ ਖੇਡਾਂ ਵਿਚ ਵੀ
ਚੈਂਪੀਅਨਸ਼ਿਪ ਹਾਸਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਦਸਿਆ ਕਿ ਫਰੀਦਕੋਟ ਵਿਖੇ ਹੋਈਆਂ ਪੰਜਾਬ ਰਾਜ ਖੇਡਾਂ ਮੌਕੇ ਮਾਲ ਰੋਡ ਸਕੂਲ ਦੀਆਂ ਖਿਡਾਰਨਾਂ ਨੇ ਮੱਲਾਂ ਮਾਰਦਿਆਂ ਬਾਸਕਟਬਾਲ ਅੰਡਰ 18 ਮੁਕਾਬਲਿਆਂ ‘ਚ ਅੰਮ੍ਰਿਤਸਰ ਦੀ ਪ੍ਰਤੀਨਿਧਤਾ ਕਰਦਿਆਂ ਫਾਈਨਲ ਮੁਕਾਬਲੇ ਵਿਚ ਸੰਗਰੂਰ ਜ਼ਿਲ੍ਹੇ ਦੀ ਟੀਮ ਨੂੰ 63 ਅੰਕਾਂ ਦੇ ਮੁਕਾਬਲੇ 89 ਅੰਕਾਂ ਨਾਲ ਮਾਤ ਦਿੱਤੀ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ।
ਇਸ ਮੌਕੇ ਜੇਤੂ ਖਿਡਾਰਨਾਂ ਨੂੰ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਸਨਮਾਨਿਤ ਕਰਦਿਆਂ ਕਿਹਾ ਕਿ ਉਹ ਮਾਲ ਰੋਡ ਸਕੂਲ ਦੀਆਂ ਖਿਡਾਰਨਾਂ ਨੂੰ ਲੋੜੀਂਦਾ ਖੇਡ ਸਾਜੋ ਸਮਾਂ, ਸੰਤੁਲਿਤ ਖੁਰਾਕ, ਹੋਸਟਲ ਸਹੂਲਤ ਤੇ ਮੁਫਤ ਸਿੱਖਿਆ ਪ੍ਰਦਾਨ ਕਰਨ ਲਈ ਵਚਨਬਧ ਰਹਿਣਗੇ।
ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕ ਅਮਰਜੀਤ ਸਿੰਘ ਕਾਹਲੋਂ, ਮੈਡਮ ਬਲਵਿੰਦਰ ਕੌਰ ਤੇ ਕੋਚ ਰਵਿੰਦਰ ਸਿੰਘ ਬਿੰਦਾ, ਅਵਤਾਰ ਸਿੰਘ, ਗੁਰਮੀਤ ਸਿੰਘ ਨੇ ਖੁਸ਼ੀ ਦਾ ਇਜ਼ਹਾਰ ਕੀਤਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media