ਸਮਰਾਲਾ, 31 ਜਨਵਰੀ (ਪੰਜਾਬ ਪੋਸਟ – ਇੰਦਜੀਤ ਕੰਗ) – ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ (ਐਸ. ਸੀ. ਵਿੰਗ) ਪੰਜਾਬ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਜੋ ਅੱਜ 1 ਫਰਵਰੀ ਨੂੰ ਸਮਰਾਲਾ ਵਿਖੇ ਆਉਂਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ ਵਰਕਰਾਂ ਨਾਲ ਮੀਟਿੰਗ ਕਰਨ ਪੁੱਜ ਰਹੇ ਹਨ, ਦੇ ਸਬੰਧ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸ ਸਬੰਧੀ ਪ੍ਰੈਸ ਜਾਣਕਾਰੀ ਦਿੰਦੇ ਹੋਏ ਗੁਰਮੀਤ ਸਿੰਘ ਢੀਂਡਸਾ ਸਰਕਲ ਪ੍ਰਧਾਨ ਐਸ.ਸੀ ਵਿੰਗ ਨੇ ਦੱਸਿਆ ਕਿ ਅੱਜ ਸਮਰਾਲਾ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਗੁਰਦੁਆਰਾ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਦੁਪਹਿਰ ਗੁਲਜਾਰ ਸਿੰਘ ਰਣੀਕੇ ਪੁੱਜ ਰਹੇ ਹਨ, ਜਿੱਥੇ ਉਹ ਆਉਂਦੀਆਂ ਲੋਕ ਸਭਾ ਚੋਣਾਂ ਲਈ ਵਰਕਰਾਂ ਨੂੰ ਲਾਮਬੰਦ ਕਰਨ ਲਈ ਸੰਬੋਧਨ ਕਰਨਗੇ ਅਤੇ ਨੌਜਵਾਨਾਂ ਦੀ ਸੱਸਿਆਵਾਂ ਵੀ ਸੁਨਣਗੇ। ਢੀਂਡਸਾ ਨੇ ਅੱਗੇ ਕਿਹਾ ਕਿ ਕਿਸੇ ਵੀ ਪਾਰਟੀ ਦੀ ਜਿੱਤ ਲਈ ਐਸ.ਸੀ ਵਿੰਗ ਦੀ ਬਹੁਤ ਮਹੱਤਤਾ ਹੁੰਦੀ ਹੈ ਅਤੇ ਸਮਰਾਲਾ ਇਲਾਕੇ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਨੌਜਵਾਨਾਂ ਵਿੱਚ ਆਉਂਦੀਆਂ ਲੋਕ ਸਭਾ ਚੋਣਾਂ ਲਈ ਬਹੁਤ ਜੋਸ਼ ਅਤੇ ਉਤਸ਼ਾਹ ਹੈ ਅਤੇ ਉਨ੍ਹਾਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਹਲਕਾ ਫਤਹਿਗੜ੍ਹ ਸਾਹਿਬ ਦੀ ਸੀਟ ਸ਼ੋ੍ਰਮਣੀ ਅਕਾਲੀ ਦਲ ਦੀ ਝੋਲੀ ਵਿੱਚ ਪਾਈ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੀਤ ਸਿੰਘ ਭੌਰਲਾ ਐਸ.ਸੀ ਵਿੰਗ ਜ਼ਿਲ੍ਹਾ ਪ੍ਰਧਾਨ, ਸਰਬਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਐਸ.ਸੀ ਵਿੰਗ ਅਤੈ ਸਿੰਘ, ਹਰਪ੍ਰੀਤ ਸਿੰਘ ਢੀਂਡਸਾ, ਬੂਟਾ ਸਿੰਘ ਆਦਿ ਹਾਜਰ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media