Wednesday, August 26, 2026

ਸੇਵਾ ਮੁਕਤੀ ’ਤੇ ਇੰਚਾਰਜ ਸਤਨਾਮ ਸਿੰਘ ਜੋਧਪੁਰੀ ਨੂੰ ਦਿੱਤੀ ਵਿਦਾਇਗੀ

PUNJ3101201914 ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਵਿਖੇ ਖਰੀਦ ਵਿਭਾਗ ਦੇ ਇੰਚਾਰਜ ਸਤਨਾਮ ਸਿੰਘ ਜੋਧਪੁਰੀ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ।ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਇਸ ਸਬੰਧ ਵਿਚ ਕੀਤੇ ਗਏ ਇਕ ਸਾਦਾ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਸਿੰਘ ਦੀਨਪੁਰ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਹੋਰਨਾਂ ਅਧਿਕਾਰੀਆਂ ਨੇ ਸਤਨਾਮ ਸਿੰਘ ਜੋਧਪੁਰੀ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੋਨੇ ਦਾ ਸਿੱਕਾ ਦੇ ਕੇ ਸਨਮਾਨਿਤ ਕੀਤਾ। PUNJ3101201915
ਇਸ ਮੌਕੇ ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਅਤੇ ਹੋਰਾਂ ਨੇ ਵੀ ਨੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ ਮਹਿੰਦਰ ਸਿੰਘ ਆਹਲੀ, ਪ੍ਰਤਾਪ ਸਿੰਘ, ਸਤਿੰਦਰ ਸਿੰਘ, ਸੁਲੱਖਣ ਸਿੰਘ ਭੰਗਾਲੀ, ਤੇਜਿੰਦਰ ਸਿੰਘ ਪੱਡਾ, ਹਰਜਿੰਦਰ ਸਿੰਘ ਕੈਰੋਂਵਾਲ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ ਸਤਨਾਮ ਸਿੰਘ ਜੋਧਪੁਰੀ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਮੌਜੂਦ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …

Leave a Reply