Sunday, September 8, 2024

ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਭੱਠਾ ਸਾਹਿਬ ਵਿਖੇ ਤਿੰਨ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸ਼ੁਰੂ

PPN04091413ਅੰਮ੍ਰਿਤਸਰ 4 ਸਤੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ਦਸਵੀਂ (ਰੋਪੜ) ਵਿਖੇ ਤਿੰਨ ਰੋਜ਼ਾ ਢਾਡੀਆਂ ਤੇ ਕਵੀਸ਼ਰਾਂ ਲਈ ਗੁਰਮਤਿ ਸਿਖਲਾਈ ਕੈਂਪ ਸ਼ੁਰੂ ਹੋ ਗਿਆ ਹੈ।ਜਿਸ ਵਿੱਚ ਪਹਿਲੇ ਦਿਨ ਤਕਰੀਬਨ 200 ਦੇ ਕਰੀਬ ਢਾਡੀਆਂ ਤੇ ਕਵੀਸ਼ਰਾਂ ਨੇ ਸ਼ਿਰਕਤ ਕੀਤੀ। ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇ ਅਰਦਾਸ ਕਰਕੇ ਕੈਂਪ ਦੀ ਅਰੰਭਤਾ ਕੀਤੀ।ਉਨ੍ਹਾਂ ਕੈਂਪ ਦੌਰਾਨ ਢਾਡੀਆਂ ਤੇ ਕਵੀਸ਼ਰਾਂ ਨੂੰ ਸਮੇਂ ਦੇ ਹਾਣੀ ਬਣਨ, ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਅਤੇ ਗੁਰਬਾਣੀ ਨਾਲ ਜੋੜਣ ਲਈ ਕਿਹਾ।ਉਨ੍ਹਾਂ ਕਿਹਾ ਕਿ ਢਾਡੀ ਤੇ ਕਵੀਸ਼ਰ ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ 350 ਸਾਲਾਂ ਸਮਾਗਮਾਂ ਬਾਰੇ ਵੀ ਜਾਣੂੰ ਕਰਵਾਉਣ।
ਸ. ਪਰਮਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਲਗਾਉਣ ਨਾਲ ਸੰਗਤਾਂ ਵਿੱਚ ਜਾਗ੍ਰਿਤੀ ਆਏਗੀ।ਸ.ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਨੇ ਢਾਡੀਆਂ ਤੇ ਕਵੀਸ਼ਰਾਂ ਨੂੰ ਆਪਣੀ ਡਿਉਟੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਸੰਗਤਾਂ ਨੂੰ ਗੁਰ ਇਤਿਹਾਸ ਰਾਹੀਂ ਗੁਰੂ ਨਾਲ ਜੋੜਣ ਲਈ ਪੇ੍ਰਰਿਆ।ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਹਰ ਸਾਲ ਲਗਾਏ ਜਾਣਗੇ।ਇਸ ਮੌਕੇ ਡਾ. ਚਮਕੌਰ ਸਿੰਘ ਪਟਿਆਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਢਾਡੀ ਤੇ ਕਵੀਸ਼ਰ ਆਧੁਨਿਕ ਢੰਗ ਨਾਲ ਪ੍ਰਚਾਰ ਕਰਨ ਤਾਂ ਕਿ ਸੰਗਤਾਂ ਗੁਰਮਤਿ ਦੇ ਫਲਸਫੇ ਨਾਲ ਜੁੜ ਸਕਣ।ਇਸ ਤਿੰਨ ਰੋਜ਼ਾ ਕੈਂਪ ਵਿੱਚ ਰਹਿਤ ਮਰਿਯਾਦਾ ਸਬੰਧੀ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆ, ਗਿਆਨੀ ਸਰਵਣ ਸਿੰਘ ਅਤੇ ਗਿਆਨੀ ਜਸਵਿੰਦਰ ਸਿੰਘ ਸਹੂਰ ਜਾਣੂੰ ਕਰਵਾਉਣਗੇ।ਸ਼ੁੱਧ ਗੁਰਬਾਣੀ ਦਾ ਉਚਾਰਨ ਕਰਵਾਉਣ ਦੀ ਸੇਵਾ ਭਾਈ ਪਰਮਿੰਦਰ ਸਿੰਘ ਤੇ ਭਾਈ ਵਰਿੰਦਰ ਸਿੰਘ ਨਡਾਲਾ ਨਿਭਾਉਣਗੇ।ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਗੁਰਮਤਿ ਸਿਖਲਾਈ ਕੈਂਪ ਦੀ ਸ਼ੁਰੂਆਤ ਮੌਕੇ ਸ. ਜਸਬੀਰ ਸਿੰਘ, ਸ. ਬਿਕਰਮਜੀਤ ਸਿੰਘ ਤੇ ਸ. ਜਗਰੂਪ ਸਿੰਘ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …

Leave a Reply