ਕੋਈ ਵੀ ਲੋੜਵੰਦ ਟਰੱਸਟ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਲੈ ਸਕਦਾ ਹੈ – ਹੇਰ
ਅੰਮ੍ਰਿਤਸਰ, 1 ਫ਼ਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਿਸ਼ਵ ਪ੍ਰਸਿੱਧ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ
ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮ੍ਰਿਤਸਰ ਜਿਲਾ ਇਕਾਈ ਵੱਲੋਂ ਇਸ ਮਹੀਨੇ ਕਰੀਬ 25 ਹੋਰ ਲੋੜਵੰਦਾਂ ਦੀਆਂ ਅੱਖਾਂ ਦੇ ਮੁਫ਼ਤ ਆਪਰੇਸ਼ਨ ਜੈ ਕਮਲ ਅੱਖਾਂ ਦੇ ਹਸਪਤਾਲ ਤੋਂ ਕਰਵਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਮਾਝਾ ਜੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ, ਮਨਪੀ੍ਰਤ ਸਿੰਘ ਸੰਧੂ, ਨਵਜੀਤ ਸਿੰਘ ਘਈ ਆਦਿ ਨੇ ਦੱਸਿਆ ਕਿ ਉਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੰਮ੍ਰਿਤਸਰ ਦੇ ਜੈ ਕਮਲ ਅੱਖਾਂ ਦੇ ਹਪਸਤਾਲ ਵਿਖੇ ਨਾਮਵਰ ਡਾ. ਜੈ ਕਮਲ ਦੇਵਗਨ ਦੇ ਸਹਿਯੋਗ ਨਾਲ ਮਹੀਨੇ `ਚ ਦੋ ਵਾਰ ਲੋੜਵੰਦ ਮਰੀਜਾਂ ਦੀਆਂ ਅੱਖਾਂ ਦੇ ਅਪਰੇਸ਼ਨ ਕਰਵਾ ਕੇ ਮੁਫ਼ਤ ਲੈਂਜ਼ ਪਵਾਏ ਜਾਂਦੇ ਹਨ।ਉਨਾਂ ਦੱਸਿਆ ਕਿ ਕੋਈ ਵੀ ਲੋੜਵੰਦ ਮਰੀਜ਼ ਟਰੱਸਟ ਦੇ ਮੈਂਬਰਾਂ ਨਾਲ ਕਦੇ ਵੀ ਸੰਪਰਕ ਕਰਕੇ ਹਪਸਤਾਲ ਤੋਂ ਆਪਣਾ ਚੈਕਅੱਪ ਕਰਵਾ ਕੇ ਆਪਣੀਆਂ ਅੱਖਾਂ ਦਾ ਅਪਰੇਸ਼ਨ ਮੁਫ਼ਤ ਕਰਵਾ ਸਕਦਾ ਹੈ।ਉਨਾਂ ਇਹ ਵੀ ਦੱਸਿਆ ਕਿ ਇਸ ਸਹੂਲਤ ਤੋਂ ਇਲਾਵਾ ਟਰੱਸਟ ਵੱਲੋਂ ਅੰਮ੍ਰਿਤਸਰ ਦੇ ਈ.ਐੱਮ.ਸੀ ਹਪਸਤਾਲ ਵਿਖੇ ਕੇਵਲ ਕਿੱਟ ਖਰਚ `ਤੇ ਮਰੀਜ਼ਾਂ ਦੇ ਡਾਇਲਸੈੱਸ ਵੀ ਕਰਵਾਏ ਜਾ ਰਹੇ ਹਨ।ਇਸ ਮੌਕੇ ਡਾ. ਜੈ ਕਮਲ ਦੇਵਗਨ ਤੋਂ ਇਲਾਵਾ ਮਰੀਜ਼ਾਂ ਦੇ ਵਾਰਸ ਵੀ ਹਾਜਰ ਸਨ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media