Thursday, May 29, 2025
Breaking News

ਮਜੀਠੀਆ ਦੀ ਪਾਰਟੀ ਵਿੱਚ ਜਨਰਲ ਸਕੱਤਰ ਵਜੋਂ ਨਿਯੁਕਤੀ ਨਾਲ ਮਾਝੇ ਦਾ ਮਾਣ ਵਧਿਆ-ਮਨਮੋਹਨ ਟੀਟੂ

Manmohan Singh Titu
ਮਨਮੋਹਨ ਟੀਟੂ

ਅੰਮ੍ਰਿਤਸਰ 04 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸ:ਬਿਕਰਮ ਸਿੰਘ ਮਜੀਠੀਆ ਨੂੰ ਪਾਰਟੀ ਪ੍ਰਤੀ ਅਣਥੱਕ ਸੇਵਾਵਾਂ ਨੂੰ ਵੇਖਦਿਆਂ ਪਾਰਟੀ ਪ੍ਰਧਾਨ ਸ:ਸੁਖਬੀਰ ਸਿੰਘ ਬਾਦਲ ਤੇ ਸਰਪ੍ਰਸਤ ਸ:ਪ੍ਰਕਾਸ਼ ਸਿੰਘ ਬਾਦਲ ਸਮੇਤ ਹਾਈ ਕਮਾਨ ਵਲੋਂ ਉਨ੍ਹਾਂ ਨੂੰ ਪਾਰਟੀ ਵਿਚ ਅਹਿਮ ਅਸਥਾਨ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ। ਸ:ਮਜੀਠੀਆ ਦੀ ਇਸ ਨਿਯੁਕਤੀ ਨਾਲ ਜਿਥੇ ਮਾਝੇ ਦਾ ਮਾਣ ਵਧਿਆ ਉਥੇ ਸ: ਮਜੀਠੀਆ ਦਾ ਸਾਫ ਸੁਥਰਾ ਅਕਸ ਉਭਰਿਆ ਹੈ।ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਕੌਂਸਲਰ ਵਾਰਡ 42 ਵਲੋਂ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਹੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸ:ਮਜੀਠੀਆ ਨੂੰ ਪਾਰਟੀ ਵਲੋਂ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਉਨ੍ਹਾਂ ਆਪਣੀ ਜਿੰਮੇਵਾਰੀ ਨੂੰ ਪੁਰੀ ਲਗਨ ਤੇ ਇਮਾਨਦਾਰੀ ਨਾਲ ਨਿਭਾਈ ਹੈ। ਸ: ਟੀਟੂ ਸਮੇਤ ਸ਼ਹਿਰੀ ਜਥੇ ਦੇ ਅਕਾਲੀ ਵਰਕਰਾਂ ਵਲੋਂ ਸ: ਮਜੀਠੀਆ ਨੂੰ ਵਧਾਈ ਦਿੰਦਿਆਂ ਪਾਰਟੀ ਪ੍ਰਧਾਨ ਸ:ਸੁਖਬੀਰ ਸਿੰਘ ਬਾਦਲ ਤੇ ਸਮੂਚੀ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਜਥੇ: ਪੂਰਨ ਸਿੰਘ ਮੱਤੇਵਾਲ, ਸਤਿੰਦਰਪਾਲ ਸਿੰਘ ਰਾਜੁ ਮੱਤੇਵਾਲ, ਰਜਿੰਦਰ ਸਿੰਘ ਬਿੱਟੂ, ਹਰਿੰਦਰ ਸਿੰਘ ਪਾਰੋਵਾਲ, ਗੁਰਮਖ ਸਿੰਘ ਖਾਲਸਾ, ਗੁਰਸ਼ਰਨ ਸਿੰਘ ਨਾਮਧਾਰੀ, ਤਿਲਕ ਰਾਜ ਆਦਿ ਮੋਹਤਬਰ ਆਗੂ ਮੌਜੂਦ ਸਨ।

Check Also

ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਵੱਧ ਤੋ ਵੱਧ ਬੂਟੇ ਲਗਾਏ ਜਾਣ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਆਉਣ ਵਾਲੇ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ …

Leave a Reply