Wednesday, October 7, 2026

ਫੋਟੋ ਵੋਟਰ ਸੂਚੀ 2019 ਦੀ ਅੰਤਿਮ ਪ੍ਰਕਾਸ਼ਨਾ ਕੀਤੀ ਗਈ

PUNJ0102201908ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਪੋ੍ਰਗਰਾਮ ਅਨੁਸਾਰ 01.01.2019 ਦੀ ਯੋਗਤਾ ਮਿਤੀ ਦੇ ਅਧਾਰ ਤੇ ਫੋਟੋ ਵੋਟਰ ਸੂਚੀ ਸਾਲ 2019 ਦੀ ਅੰਤਿਮ ਪ੍ਰਕਾਸ਼ਨਾ 31.01.2019 ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਨਿਰਧਾਰਤ ਸਥਾਨਾਂ `ਤੇ ਕੀਤੀ ਗਈ ਹੈ।ਇਸ ਸੂਚੀ ਵਿੱਚ 31.10.2018 ਤੱਕ ਪ੍ਰਾਪਤ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਉਪਰੰਤ ਪ੍ਰਵਾਨ ਹੋਏ ਵੋਟਰਾਂ ਦੇ ਵੇਰਵੇ ਸ਼ਾਮਿਲ ਹਨ।ਇਹ ਵੋਟਰ ਸੂਚੀਆਂ ਆਮ ਜਨਤਾ ਦੇ ਵੇਖਣ ਲਈ ਸਬੰਧਤ ਪੋਲਿੰਗ ਬੂਥਾਂ, ਦਫ਼ਤਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿਖੇ 31.01.2019 ਤੋਂ ਉਪਲੱਬਧ ਹਨ।
ਸਲਵਿੰਦਰ ਸਿੰਘ ਸਮਰਾ ਏ.ਈ.ਆਰ.ਓ-ਕਮ-ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਦੀ ਪ੍ਰਧਾਨਗੀ ਹੇਠ ਸਮੂਹ ਰਾਜਨੀਤਿਕ ਪਾਰਟੀਆ ਦੇ ਸਕੱਤਰਾਂ/ਪ੍ਰਧਾਨਾਂ ਨਾਲ ਮੀਟਿੰਗ ਹਾਲ ਜਿਲ੍ਹਾ ਪ੍ਰੀਸ਼ਦ ਵਿਖੇ ਮੀਟਿੰਗ ਕੀਤੀ ਗਈ ਅਤੇ ਹਦਾਇਤਾਂ ਅਨੁਸਾਰ ਅੰਤਿਮ ਪ੍ਰਕਾਸ਼ਤ ਵੋਟਰ ਸੂਚੀ ਸਾਲ, 2019 ਦੀ ਇੱਕ ਹਾਰਡ ਕਾਪੀ ਅਤੇ ਬਿਨ੍ਹਾਂ ਫੋਟੋ ਵੋਟਰ ਸੂਚੀ ਦੀ ਸੀ.ਡੀ. ਦੀ ਇੱਕ-2 ਕਾਪੀ ਸਮੂਹ ਮਾਨਤਾ ਪ੍ਰਾਪਤ ਨੈਸ਼ਨਲ ਅਤੇ ਸਟੇਟ ਪਾਰਟੀਆਂ ਨੂੰ ਉਨ੍ਹਾਂ ਪਾਸੋਂ ਰਸ਼ੀਦ ਪ੍ਰਾਪਤ ਕਰਕੇ ਸਪਲਾਈ ਕੀਤੀ ਗਈ ਹੈ।ਏ.ਈ.ਆਰ.ਓ ਨੇ ਦੱਸਿਆ ਕਿ ਜੇਕਰ ਹੁਣ ਵੀ ਕਿਸੇ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ਼ ਹੁਣ ਤੋਂ ਰਹਿ ਗਿਆ ਹੋਵੇ ਤਾਂ ਉਹ ਫਾਰਮ 6 ਦੋ ਪਰਤਾਂ ਵਿੱਚ ਪੁਰ ਕਰਕੇ ਸਬੰਧਤ ਦਫ਼ਤਰ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵਿਖੇ ਜਮ੍ਹਾਂ ਕਰਵਾ ਸਕਦਾ ਹੈ। ਉਹਨਾ ਵੱਲੋਂ ਦਾਅਵੇ ਅਤੇ ਇਤਰਾਜ਼ ਆਨਲਾਇਨ ਵਿਧੀ ਰਾਹੀਂ ਲਾਗਇਨ ਕਰਕੇ ਅਪਲਾਈ ਕਰਨ `ਤੇ ਜੋਰ ਦਿੱਤਾ।ਉਨ੍ਹਾਂ ਦੱਸਿਆ ਕਿ ਚੋਣਾਂ ਨਾਲ ਸਬੰਧਤ ਕਿਸੇ ਤਰ੍ਹਾਂ ਦੀ ਜਾਣਕਾਰੀ ਟੋਲ ਫ੍ਰੀ ਨੰਬਰ 1950 `ਤੇ ਡਾਇਲ ਕਰਕੇ ਲਈ ਜਾ ਸਕਦੀ ਹੈ।
ਮੀਟਿੰਗ ਵਿੱਚ ਰਾਜਨੀਤਿਕ ਪਾਰਟੀਆਂ ਵਿੱਚੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਪ੍ਰਤੀਨਿਧੀ ਰਾਜੀਵ ਬਾਵਾ ਅਤੇ ਹਰਗੁਰਿੰਦਰ ਸਿੰਘ ਗਿੱਲ, ਭਾਰਤੀਆ ਜਨਤਾ ਪਾਰਟੀ ਦੇ ਪਵਨ ਖੰਨਾ ਤੇ ਜ਼ੋਗਿੰਦਰ ਕੁਮਾਰ, ਬਹੁਜਨ ਸਮਾਜ ਪਾਰਟੀ ਦੇ ਗੁਰਬਖਸ਼ ਸਿੰਘ ਅਤੇ ਦਵਿੰਦਰ ਕੁਮਾਰ, ਕਮਿਊਨਿਸਟ ਪਾਰਟੀ ਆਫ਼ ਇੰਡੀਆ ਦੇ ਅਮਰਜੀਤ ਸਿੰਘ ਆਸਲ ਅਤੇ ਲਖਵਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜਸਪਾਲ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਪ੍ਰਤੀਨਿਧੀ ਜਗਦੀਪ ਸਿੰਘ ਅਤੇ ਰਾਜਿੰਦਰ ਸਿੰਘ ਚੋਣ ਤਹਿਸੀਲਦਾਰ, ਚੋਣ ਕਾਨੂੰਗੋ ਅਮਰਿੰਦਰ ਸਿੰਘ ਅਤੇ ਸੁਸ਼ੀਲ ਕੁਮਾਰ ਵੀ ਹਾਜਰ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply