ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਜਲਿਆਂਵਾਲਾ ਬਾਗ ਵਿਖੇ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ ਅਤੇ ਦੇਸ਼ ਲਈ ਆਪਾ ਵਾਰਨ ਵਾਲਿਆਂ ਨੂੰ ਉਨ੍ਹਾਂ ਦੇ ਵੱਡੇ ਬਲੀਦਾਨ ਲਈ ਯਾਦ ਕੀਤਾ ਗਿਆ। ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।ਸ਼ਹੀਦ ਕਿਸੇ ਵੀ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਹ ਸਾਡੀਆਂ ਨਵੀਆਂ ਪੀੜੀਆਂ ਲਈ ਹਮੇਸ਼ਾਂ ਹੀ ਪ੍ਰੇਰਣਾ ਸਰੋਤ ਰਹਿੰਦੇ ਹਨ।ਸੰਘਾ ਨੇ ਕਿਹਾ ਕਿ ਜਲਿਆਂਵਾਲਾ ਬਾਗ ਦੀ ਧਰਤੀ ਸ਼ਹੀਦਾਂ ਦੀ ਧਰਤੀ ਹੈ।ਸੰਘਾ ਵੱਲੋਂ ਮਹਾਤਮਾ ਗਾਂਧੀ ਦੀ ਫੋਟੋ `ਤੇ ਫੁੱਲ ਮਲਾਵਾਂ ਵੀ ਅਰਪਿਤ ਕੀਤੀਆਂ ਗਈਆਂ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਮਹਾਤਮਾ ਗਾਂਧੀ ਨੂੰ ਸ਼ਰਧਾਜਲੀ ਦਿੱਤੀ। ਇਸ ਮੌਕੇ ਸ੍ਰੀਮਤੀ ਲਕਸ਼ਮੀ ਕਾਂਤਾ ਚਾਵਲਾ ਸਾਬਕਾ ਮੰਤਰੀ, ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਸ਼ਿਵਰਾਜ ਸਿੰਘ ਬੱਲ ਸਹਾਇਕ ਕਮਿਸ਼ਨਰ, ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ, ਗੁਰਲਾਲ ਸਿੰਘ ਜਿਲ੍ਹਾ ਖੇਡ ਅਫਸਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਡਿਪਟੀ ਕਮਿਸ਼ਨਰ ਦਫਤਰ `ਚ ਕੰਮ ਕਰਦੇ ਕਰਮਚਾਰੀ ਵੀ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media