ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੁ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਲਈ ਇਹ ਬੜੇ ਹੀ ਫਖਰ ਦੀ ਗੱਲ ਹੋਈ ਕਿ ਇਥੋਂ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਵੰਦਿਤ ਖੰਨਾ ਨੇ ਐਨ.ਸੀ.ਈ.ਆਰ.ਟੀ ਵੱਲੋਂ ਆਯੋਜਿਤ ਪ੍ਰੀਖਿਆ `ਨੈਸ਼ਨਲ ਟੈਲੈਂਟ ਸਰਚ ਪ੍ਰੀਖਿਆ` ਪਾਸ ਕੀਤੀ ਹੈ।ਉਹ ਹੁਣ ਮਈ 2019 ਵਿੱਚ ਹੋਣ ਵਾਲੀ ਪ੍ਰੀਖਿਆ ਲਈ ਚੁਣਿਆ ਗਿਆ ਹੈ।ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਵਿਦਿਆਰਥੀ ਨੂੰ ਇਸ ਸ਼ਾਨਦਾਰ ਕਾਮਯਾਬੀ `ਤੇ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਇਸ ਇਮਤਿਹਾਨ ਦੀ ਤਿਆਰੀ ਲਈ ਵਿਦਿਆਰਥੀ ਦੀ ਮਦਦ ਕਰਨ ਵਾਲੇ ਅਧਿਆਪਕਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media