ਬਠਿੰਡਾ, 1 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਰਕਾਰੀ ਪ੍ਰਇਮਰੀ ਅਤੇ ਮਿਡਲ ਸਕੂਲ ਚਨਾਰਥਨ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋ ਸਰਪੰਚ ਜਗਦੀਸ਼ ਸਿੰਘ, ਪ੍ਰਿੰਸੀਪਲ ਵਰਿੰਦਰਪਾਲ ਕੌਰ, ਸ.ਸ.ਸ.ਸ ਮਾਇਸਰਖਾਨਾ ਅਤੇ ਹਰਮੰਦਰ ਸਿੰਘ ਬਰਾੜ ਬੀ.ਪੀ.ਈ.ਓ ਮੌੜ ਨੇ ਸਮੂਲੀਅਤ ਕੀਤੀ। ਇਸ ਤੋਂ ਇਲਾਵਾ ਸਮੂਹ ਗ੍ਰਾਮ ਪੰਚਾਇਤ ਅਤੇ ਐਸ.ਐਮ.ਸੀ ਕਮੇਟੀ ਮੈਬਰਾਂ ਨੇ ਵੀ ਹਿੱਸਾ ਲਿਆ। ਸਕੂਲ ਮੁਖੀ ਬਲਵਿੰਦਰ ਕੁਮਾਰ ਅਤੇ ਜਗਜੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ। ਸਰਕਾਰੀ ਮਿਡਲ ਸਕੂਲ ਦੇ ਸਾਬਕਾ ਸਕੂਲ ਮੁਖੀ ਰਾਧੇ ਸ਼ਿਆਮ ਅਤੇ ਲੈਕ. ਰਾਜਵਿੰਦਰ ਕੌਰ ਨੇ ਵੀ ਹਿੱਸਾ ਲਿਆ।ਰਿਟਾ. ਸੀ.ਐਚ.ਟੀ ਗੁਰਮੇਲ ਸਿੰਘ ਅਤੇ ਮੈਡਮ ਕਰਮਜੀਤ ਕੌਰ ਵੀ ਸ਼ਾਮਿਲ ਹੋਏ।ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਅਤੇ ਨਸ਼ਿਆਂ ਵਿਰੁੱਧ ਨਾਟਕ ਖੇਡੇ ਗਏ।ਸਮੂਹ ਪ੍ਰਾਇਮਰੀ ਅਤੇ ਮਿਡਲ ਸਕੂਲ ਦੇ ਸਟਾਫ ਨੇ ਹਿੱਸਾ ਲਿਆ।ਪੁਰਾਣੇ ਵਿਦਿਆਰਥੀਆਂ, ਦਾਨੀ ਸੱਜਣਾਂ ਅਤੇ ਖੇਡਾਂ ਵਿੱਚ ਸਟੇਟ ਅਤੇ ਜਿਲਾ ਪੱਧਰ ਦੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media