Sunday, May 31, 2026

ਬਰਗਾੜੀ ਮੋਰਚੇ ਵਲੋਂ ਲੋਕ ਸਭਾ ਚੋਣਾਂ ਲੜਣ ਲਈ ਫਰੰਟ ਤਿਆਰ

ਬਾਦਲ ਦਲ ਦੀਆਂ ਮੀਟਿੰਗਾਂ ਦਾ ਪ੍ਰਬੰਧ ਪ੍ਰੇ੍ਰਮੀਆਂ ਵਲੋਂ ਕੀਤੀਆਂ ਜਾਂਦੀਆਂ ਹਨ

PUNJ0102201917ਬਠਿੰਡਾ, 1 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਬਰਗਾੜੀ ਮੋਰਚਾ ਦੇ ਆਗੂਆਂ ਵਲੋਂ ਬਾਦਲ ਪਰਿਵਾਰ `ਤੇ ਵਰ੍ਹਦਿਆਂ ਕਿਹਾ ਕਿ ਪ੍ਰਕਾਸ ਸਿੰਘ ਬਾਦਲ ਤੇ ਸੁਖਬੀਰ ਬਾਦਲ ਜਾਣਬੁੱਝ ਕੇ ਦੋਗਲੀ ਬਿਆਨਬਾਜ਼ੀ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰ ਰਹੇ ਹਨ ਅਤੇ ਹਿੰਦੂਆਂ ਨੂੰ ਖੁਸ਼ ਕਰਨ ਲਈ ਸਿੱਖ ਕੌਮ ਤੇ ਜੁਲਮ ਕਰ ਰਹੇ ਹਨ। ਬਾਦਲ ਦਲ ਪ੍ਰੇਮੀ ਵਿੰਗ ਬਣ ਕੇ ਰਹਿ ਗਿਆ ਹੈ, ਕਿਉਕਿ ਬਾਦਲ ਦਲ ਦੀਆਂ ਮੀਟਿੰਗਾਂ ਦਾ ਪ੍ਰਬੰਧ ਪ੍ਰੇ੍ਰਮੀਆਂ ਵਲੋਂ ਕੀਤਾ ਜਾਂਦਾ ਹੈ।ਬਰਗਾੜੀ ਮੋਰਚੇ ਵਿੱਚ ਹਿੰਦੂ ਮੁਸਲਮਾਨ ਆਗਆਂ ਨੇ ਵੀ ਭਾਗ ਲਿਆ ਸੀ। ਉਨ੍ਹਾਂ ਦੱਸਿਆ ਕਿ ਬਰਗਾੜੀ ਮੋਰਚੇ ਵਲੋਂ ਹੁਣ ਤੱਕ ਕਈ ਪ੍ਰਾਪਤੀਆਂ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ ਬੇਅਦਬੀ ਕਾਂਡ ਵਿੱਚ ਮਾਰੇ ਗਏ ਸ਼ਹੀਦਾਂ ਨੂੰ ਇਕ ਕਰੋੜ ਰੁਪਏ ਅਤੇ ਕੁੱਲ 22 ਸਿੰਘਾਂ ਵਿਚੋ ਪੰਜਾਬ ਦੀਆਂ ਜੇਲ੍ਹਾਂ ਵਿੱਚ 18 ਅਤੇ ਯੂ.ਪੀ ਦੀਆਂ ਜੇਲ੍ਹਾਂ ਵਿੱਚ ਪਿਛਲੇ ਲੰਮੇ ਤੋ ਬੰਦ 4 ਸਿੰਘ ਸਨ ਅਤੇ ਉਹ ਕਾਨੂੰਨ ਮੁਤਾਬਿਕ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਪਰ ਅੱਜ ਤੱਕ ਨਾ ਹੀ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੇ ਇਨ੍ਹਾਂ ਸਿੰਘਾਂ ਦੀ ਰਿਹਾਈ ਲਈ ਕੋਈ ਕੋਸ਼ਿਸ ਨਹੀ ਕੀਤੀ ਸੀ। ਉਨ੍ਹਾਂ ਦੇ ਕੇਸ ਪੰਜਾਬ `ਚ ਲਿਆਂਦੇ ਗਏ ਹਨ।ਸਿੱਖ ਆਗੂਆਂ ਨੇ ਕਿਹਾ ਕਿ ਸਮੂਹ ਸਿੱਖ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਹੁਣ ਬਰਗਾੜੀ ਮੋਰਚੇ ਵਲੋਂ 2019 ਵਿੱਚ ਲੋਕ ਸਭਾ ਦੀਆਂ 13 ਦੀਆਂ 13 ਸੀਟਾਂ ਤੇ ਚੋਣ ਲੜਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਸਾਰੀਆਂ ਪਾਰਟੀਆਂ ਨਾਲ ਮਿਲ ਕੇ ਚੋਣਾਂ `ਚ ਆਪਣੇ ਆਪਣੇ ਬੰਦੇ ਖੜੇ ਕੀਤੇ ਜਾਣਗੇ, ਜਿਨ੍ਹਾਂ ਵਿੱਚ ਖਹਿਰਾ, ਬੈਂਸ, ਮਾਨ ਗਰੁੱਪ, ਟਕਸਾਲੀ ਸ੍ਰੋਮਣੀ ਅਕਾਲੀ ਦਲ ਤੋਂ ਇਲਾਵਾ ਬਰਗਾੜੀ ਮੋਰਚੇ ਵਿੱਚ ਭਾਗ ਲੈਂਦੇ ਹੋਏ ਜਿਨ੍ਹਾਂ ਪਾਰਟੀਆਂ ਨੇ ਹਾਅ ਦਾ ਨਾਅਰਾ ਮਾਰਿਆ ਸੀ, ਸ਼ਾਮਲ ਹਨ। ਇਸ ਮੌਕੇ ਯੂਨਾਈਟਿਡ ਅਕਾਲੀ ਦਲ ਭਾਈ ਮੋਹਕਮ ਸਿੰਘ, ਭਾਈ ਗੁਰਦੀਪ ਸਿੰਘ ਬਠਿੰਡਾ, ਜਸਕਰਨ ਸਿੰਘ ਕਾਹਨਸਿੰਘ ਵਾਲਾ, ਗੁਰਸੇਵਕ ਸਿੰਘ, ਗਮਦੂਰ ਸਿੰਘ ਪਰਮਿੰਦਰ ਸਿੰਘ ਬਾਲਿਆਂਵਾਲੀ ਆਦਿ ਸਿੱਖ ਆਗੂ ਹਾਜ਼ਰ ਸਨ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …

Leave a Reply