ਬਠਿੰਡਾ, 1 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਅਤੇ ਮਾਲਵਾ ਹੈਰੀਟੇਜ ਸੁਸਾਇਟੀ ਦੇ ਸਹਿਯੋਗ ਨਾਲ 2 ਅਤੇ 3 ਫ਼ਰਵਰੀ ਨੂੰ ਸਥਾਨਕ ਬਹੁਮੰਤਵੀ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਉੱਤਰੀ ਭਾਰਤ ਦੇ ਆਪਣੀ ਕਿਸਮ ਦੇ ਪਹਿਲੇ ‘ਬਠਿੰਡਾ ਕਾਈਟ ਫ਼ੈਸਟੀਵਲ ਐਂਡ ਫ਼ੇਟ-2019’ ਵਿੱਚ ਹੁੰਮਹੁਮਾ ਕੇ ਪਹੁੰਚਣ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਨੀਤ ਨੇ ਅੱਜ ਕਿਹਾ ਕਿ ਗੁਜਰਾਤ ਦੇ ਪ੍ਰਸਿੱਧ ਪਤੰਗ ਮੇਲੇ ਤੋਂ ਬਾਅਦ ਦੂਜਾ ਪ੍ਰਭਾਵਸ਼ਾਲੀ ਪਤੰਗ ਮੇਲਾ ਕਰਾਉਣ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਵਾਲੇ ਜ਼ਿਲ੍ਹਾ ਬਠਿੰਡਾ ਦੇ ਵਾਸੀ ਆਪਣੀ ਹਾਜ਼ਰੀ ਨਾਲ ਇਸ ਨੂੰ ਨਵੀਆਂ ਉਚਾਈਆਂ ’ਤੇ ਪਹੁੰਚਾਉਣ ਇਸੇ ਦੌਰਾਨ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸੁਖਪ੍ਰੀਤ ਸਿੰਘ ਸਿੱਧੂ ਅਤੇ ਸਹਾਇਕ ਕਮਿਸ਼ਨਰ (ਜ) ਬਬਨਦੀਪ ਸਿੰਘ ਵਾਲੀਆ ਨੇ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਉਚੇਚੀ ਮੀਟਿੰਗ ਕੀਤੀ।ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਸ ਮੇਲੇ ਨੂੰ ਸਫ਼ਲ ਬਣਾਉਣ ਅਤੇ ਮੇਲੇ ਵਿੱਚ ਆਉਣ ਵਾਲੀ ਮੁਕਾਬਲੇਬਾਜ਼ਾਂ ਤੇ ਆਮ ਲੋਕਾਂ ਦੇ ਸਨਮੁੱਖ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ।ਉਨ੍ਹਾਂ ਦੱਸਿਆ ਕਿ ਭਾਗ ਲੈਣ ਵਾਲੇ ਵਿਦਿਆਰਥੀਆਂ ਲਈ ਦੋਵੇਂ ਦਿਨ ਰਿਫ਼ਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ ਹੈ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੇਲੇ ਸਬੰਧੀ ਮੁਕੰਮਲ ਜਾਣਕਾਰੀ ਲਈ ਵੈਬਸਾਈਟ ਸਥਾਪਤ ਕੀਤੀ ਗਈ ਹੈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media