Wednesday, April 29, 2026

ਮੋਦੀ ਨੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ, ਬੇਰੁਜ਼ਗਾਰੀ ਦਰ ਸਿਖ਼ਰਾਂ ‘ਤੇ – ਭਗਵੰਤ ਮਾਨ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਦਾ ਅਹੁੱਦਾ ਸੰਭਾਲਣ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ PUNJ0202201901ਸ਼ੁਕਰਾਨਾ ਕਰਨ ਪੁੱਜੇ ਭਗਵੰਤ ਮਾਨ ਨੇ ਮੋਦੀ ਸਰਕਾਰ ਵਲੋਂ ਸ਼ੁੱਕਰਵਾਰ ਨੂੰ ਪੇਸ਼ ਕੀਤੇ ਗਏ ਅੰਤਰਿਮ ਬਜਟ ਵਿੱਚ ਐਲਾਨੇ ਗਏ ਦੇਸ ਦੇ ਹਰ ਕਿਸਾਨ ਨੂੰ 17 ਰੁਪਏ ਪ੍ਰਤੀ ਡਾਇਰੈਕਟ ਇਨਕਮ ਸਪੋਰਟ ਦੇਣ ਦੇ ਐਲਾਨ ‘ਤੇ ਪ੍ਰਤੀਕਿਰਿਆ ਦਿੰਦੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਇਸ ਨੂੰ ਸਮੁੱਚੇ ਕਿਸਾਨ ਭਾਈਚਾਰੇ ਨਾਲ ਕੀਤਾ ਮਜ਼ਾਕ ਗਰਦਾਨਿਆਂ ਹੈ।ਉਨ੍ਹਾਂ ਕਿਹਾ ਕਿ ਜੋ ਕਿਸਾਨ ਸਮੁੱਚੇ ਦੇਸ਼ ਨੂੰ ਭੋਜਨ ਦੇਣ ਲਈ ਦਿਨ-ਰਾਤ ਸਖ਼ਤ ਮਿਹਨਤ ਕਰਦਾ ਹੈ, ਉਸ ਨਾਲ ਅਜਿਹਾ ਵਿਵਹਾਰ ਮੋਦੀ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਦਾ ਪ੍ਰਗਟਾਵਾ ਹੈ।
ਮਾਨ ਨੇ ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਬਜਟ ਨੂੰ ਇੱਕ ਹੋਰ `ਜੁਮਲਾ` ਕਰਾਰ ਦਿੰਦਿਆਂ ਕਿਹਾ ਕਿ ਕੇਂਦਰ ਦੀ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਬਹੁਤ ਦੁੱਖੀ ਅਤੇ ਪ੍ਰੇਸ਼ਾਨ ਹਨ, ਜਦੋਂਕਿ ਸਰਕਾਰ ਸਿਰਫ਼ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਬਾਕੀ ਸਾਰੇ ਵਰਗਾਂ ਨਾਲ ਧੋਖਾ ਕਰ ਰਹੀ ਹੈ।
ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ‘ਚ ਨਾਕਾਮ ਰਿਹਾ ਹੈ, ਜਿਸ ਕਾਰਨ ਬੇਰੁਜ਼ਗਾਰੀ ਇਸ ਸਮੇਂ ਆਪਣੇ ਸਿਖਰ‘ ਤੇ ਹੈ। ਪੰਜਾਬ ਸਰਕਾਰ ‘ਤੇ ਟਿੱਪਣੀ ਕਰਦੇ ਹੋਏ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਚੋਣ ਮਨੋਰਥ ਪੱਤਰ‘ ਚ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਹੈ।ਉਨ੍ਹਾਂ ਕਿਹਾ ਕਿ ਕੈਪਟਨ ਨੇ ਸਰਕਾਰ ਬਣਨ ਦੇ ਚਾਰ ਹਫ਼ਤਿਆਂ ਦੇ ਅੰਦਰ ਰਾਜ ਵਿੱਚ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਖ਼ਤਮ ਕਰਨ ਦੀ ਸਹੁੰ ਚੁੱਕੀ ਸੀ ਪ੍ਰੰਤੂ ਸੱਤਾ ਸੰਭਾਲਣ ਤੋਂ ਬਾਅਦ ਉਹ ਨਸ਼ਾ ਮਾਫ਼ੀਆ ਖ਼ਿਲਾਫ਼ ਕੋਈ ਕਾਰਵਾਈ ਕਰਨ ਵਿਚ ਅਸਫਲ ਹੋਏ ਹਨ।ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਉਦਯੋਗਾਂ ਦੀ ਅਣਹੋਂਦ ਵਿਚ ਪੰਜਾਬ ਦੇ ਨੌਜਵਾਨ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਨਕਲੀ ਏਜੰਟਾਂ ਰਾਹੀਂ ਬਾਹਰਲੇ ਮੁਲਕਾਂ ਵਿਚ ਜਾਣ ਲਈ ਮਜਬੂਰ ਹਨ ਜਦੋਂਕਿ ਸਰਕਾਰ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇ।
ਪੰਜਾਬ ਵਿੱਚ ਆਗਾਮੀ ਚੋਣਾਂ ਸੰਬੰਧੀ ਗਠਜੋੜ ਬਾਰੇ ਇੱਕ ਸਵਾਲ ਦੇ ਜਵਾਬ ਵਿਚ ਮਾਨ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀਆਂ ਦੀ ਹਕੂਮਤ ਤੋਂ ਛੁਟਕਾਰਾ ਪਾਉਣ ਲਈ ਸਾਂਝੇ ਉਮੀਦਵਾਰ ਮੈਦਾਨ ਵਿਚ ਲਿਆਉਣ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾਂ ਖੁੱਲ੍ਹੇ ਹਨ।ਉਨ੍ਹਾਂ ਸਾਫ਼ ਸ਼ਬਦਾਂ ਵਿਚ ਕਿਹਾ ਕਿ ਉਹ ਉਨ੍ਹਾਂ ਲੋਕਾਂ ਨਾਲ ਗਠਜੋੜ ਨਹੀਂ ਕਰਨਗੇ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਪਿੱਠ ‘ਤੇ ਛੁਰਾ ਮਾਰਿਆ ਹੈ।ਉਨ੍ਹਾਂ ਨੇ ਅੱਜ ਸ੍ਰੀ ਦਰਬਾਰ ਸਾਹਿਬ ਆ ਕੇ ਅਕਾਲ ਪੁਰਖ ਕੋਲੋਂ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਜੰਗ ਵਿਚ ਬਲ ਬਖ਼ਸ਼ਣ ਦੀ ਅਰਦਾਸ ਕੀਤੀ ਹੈ।
ਉਨ੍ਹਾਂ ਨਾਲ ਕੁਲਦੀਪ ਸਿੰਘ ਧਾਲੀਵਾਲ ਉਮੀਦਵਾਰ ਲੋਕ ਸਭਾ ਅੰਮ੍ਰਿਤਸਰ, ਮਨਜਿੰਦਰ ਸਿੰਘ ਸਿੱਧੂ ਸੂਬਾ ਪ੍ਰਧਾਨ ਯੂਥ ਵਿੰਗ, ਭੁਪਿੰਦਰ ਬਿੱਟੂ, ਰਣਜੀਤ ਚੀਮਾ, ਸੁਰਜੀਤ ਸਿੰਘ ਕੰਗ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ, ਦਲਬੀਰ ਸਿੰਘ ਟੌਂਗ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ, ਹਰਭਜਨ ਸਿੰਘ ਈ.ਟੀ.ਓ ਹਲਕਾ ਇੰਚਾਰਜ ਜੰਡਿਆਲਾ ਗੁਰੂ, ਗੁਰਭੇਜ ਸਿੰਘ ਹਲਕਾ ਇੰਚਾਰਜ ਮਜੀਠਾ, ਜਸਵੰਤ ਸਿੰਘ ਹਲਕਾ ਇੰਚਾਰਜ ਅਟਾਰੀ, ਸਵਿੰਦਰ ਸਿੰਘ ਮਾਨ ਹਲਕਾ ਉਪ ਪ੍ਰਧਾਨ ਅਜਨਾਲਾ, ਬਲਵਿੰਦਰ ਸਿੰਘ ਹਲਕਾ ਪ੍ਰਧਾਨ ਰਾਜਾਸਾਂਸੀ ਵੀ ਮੌਜੂਦ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply