Monday, June 15, 2026

ਡੀ-ਵਾਰਮਿੰਗ ਡੇਅ 8 ਫਰਵਰੀ ਨੂੰ ਮਨਾਇਆ ਜਾਵੇਗਾ

1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਦਿੱਤੀ ਜਾਵੇਗੀ ਪੇਟ ਦੇ ਕੀੜਿਆਂ ਤੋਂ ਮੁਕਤੀ ਦੀ ਖੁਰਾਕ
ਭੀਖੀ/ਮਾਨਸਾ, 2 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਡੀ.ਵਾਰਮਿੰਗ ਦਿਵਸ `ਤੇ 8 ਫਰਵਰੀ ਨੂੰ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ PUNJ0202201905ਮੁਕਤ ਕਰਨ ਵਾਲੀ ਗੋਲੀ ਖੁਆਈ ਜਾਵੇਗੀ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਨੇ ਸਿਹਤ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਜਿਹੜੇ ਬੱਚੇ 8 ਫਰਵਰੀ ਨੂੰ ਕਿਸੇ ਕਾਰਨ ਦਵਾਈ ਤੋਂ ਵਾਂਝੇ ਰਹਿ ਜਾਂਦੇ ਹਨ ਤਾਂ ਉਨ੍ਹਾਂ ਨੂੰ 14 ਫਰਵਰੀ ਨੂੰ ਮੋਪ ਅੱਪ ਡੇਅ ਮੌਕੇ ਦਵਾਈ ਦਿੱਤੀ ਜਾਵੇਗੀ।
        ਉਨ੍ਹਾਂ ਕਿਹਾ ਕਿ ਇਸ ਦਿਨ ਜ਼ਿਲ੍ਹੇ ਵਿੱਚ ਸਥਿਤ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਸਾਰੇ ਬੱਚਿਆਂ (ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ) ਅਤੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਦਵਾਈ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਪ੍ਰਾਈਵੇਟ ਸਕੂਲਾਂ ਵਿੱਚ ਡੀ-ਵਾਰਮਿੰਗ ਦਿਵਸ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਉਣ ਲਈ ਸਿੱਖਿਆ ਵਿਭਾਗ ਦੀ ਜ਼ਿੰਮੇਵਾਰੀ ਹੋਵੇਗੀ, ਜਿਸ ਸਬੰਧੀ ਜਲਦੀ ਹੀ ਸਕੂਲਾਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਜਾਣ।
    ਮੀਟਿੰਗ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੰਜੀਵ ਉਬਰਾਏ ਨੇ ਦੱਸਿਆ ਕਿ ਜ਼ਿਲ੍ਹਾ ਭਰ ਵਿੱਚ ਕਵਰ ਕੀਤੇ ਜਾਣ ਵਾਲੇ ਬੱਚਿਆਂ ਦੀ ਕੁੱਲ ਗਿਣਤੀ 2 ਲੱਖ 1 ਹਜ਼ਾਰ 837 ਹੈ।ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਸਿਹਤ, ਸਿੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਆਪਸੀ ਤਾਲਮੇਲ ਨਾਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ 1 ਤੋਂ 2 ਸਾਲ ਤੱਕ ਦੇ ਬੱਚਿਆਂ ਨੂੰ ਸਿਰਪ ਅਤੇ 2 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਐਲਬੈਂਡਾਜੋਲ ਦੀ ਗੋਲੀ ਦਿੱਤੀ ਜਾਣੀ ਹੈ।ਉਨ੍ਹਾਂ ਕਿਹਾ ਕਿ ਇਹ ਗੋਲੀ ਬੱਚਿਆਂ ਨੂੰ ਖਾਲੀ ਪੇਟ ਨਹੀਂ ਦੇਣੀ।
    ਉਨ੍ਹਾਂ ਦੱਸਿਆ ਕਿ ਬੱਚਿਆਂ ਲਈ ਐਲਬੈਂਡਾਜੋਲ ਦਵਾਈ ਦੀ ਖੁਰਾਕ ਪੇਟ ਦੇ ਕੀੜਿਆਂ ਨੂੰ ਖਤਮ ਕਰਨ ਲਈ ਅਤਿ ਜ਼ਰੂਰੀ ਹੈ, ਜਿਸ ਕਾਰਨ ਅਨੀਮੀਆਂ, ਸਰੀਰਕ ਵਾਧਾ ਰੁਕਣ ਸਮੇਤ ਬੱਚੇ ਅਨੇਕਾਂ ਬਿਮਾਰੀਆਂ ਦੇ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਦਵਾਈ ਨਾਲ ਬੱਚੇ ਦੀ ਸਿਹਤ ਵੀ ਠੀਕ ਰਹਿੰਦੀ ਹੈ।
    ਮੀਟਿੰਗ ਦੌਰਾਨ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਿਨੇਸ਼ ਵਿਸ਼ਿਸ਼ਟ, ਸਹਾਇਕ ਸਿਵਲ ਸਰਜਨ ਡਾ. ਸੁਰਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਰੂਪ ਭਾਰਤੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਰਾਮਜਸ ਸਿੰਘ, ਮਾਸ ਮੀਡੀਆ ਅਫ਼ਸਰ ਸੁਖਮੰਦਰ ਸਿੰਘ ਅਤੇ ਕਰਨ ਕੁਮਾਰ ਮੌਜੂਦ ਸਨ।

Check Also

ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ

ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …

Leave a Reply